ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Dallewal’s detention: ਡੱਲੇਵਾਲ ਦੀ ਗ੍ਰਿਫ਼ਤਾਰੀ ਵਿਚ ਭਗਵੰਤ ਮਾਨ ਸਰਕਾਰ ਦਾ ਹੱਥ: ਰਵਨੀਤ ਬਿੱਟੂ

10:55 AM Nov 26, 2024 IST

ਨਿਤਿਨ ਜੈਨ
ਚੰਡੀਗੜ੍ਹ, 26 ਨਵੰਬਰ

Advertisement

Dallewal’s detention: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦੀ ਪੁਆਇੰਟ ਤੋਂ ਪੁਲੀਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਮਾਮਲਾ ਵਧਦਾ ਨਜ਼ਰ ਆ ਰਿਹਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ।

ਬਿੱਟੂ ਨੇ ਕਿਹਾ, ‘‘ਕਿਸਾਨ ਆਗੂ ਡੱਲੇਵਾਲ ਜੀ ਦੀ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਦੁਆਰਾ ਰਚੀ ਗਈ ਹੈ। ਕੋਈ ਵੀ ਕੇਂਦਰੀ ਏਜੰਸੀ ਉਸ ਦੀ ਗ੍ਰਿਫ਼ਤਾਰੀ ਵਿੱਚ ਸ਼ਾਮਲ ਨਹੀਂ ਹੈ। ਇਹ ਨਿਰੋਲ ਸੂਬਾ ਪੁਲੀਸ ਦਾ ਕੰਮ ਹੈ, ਜਿਸ ਦਾ ਉਦੇਸ਼ ਕੇਂਦਰੀ ਏਜੰਸੀਆਂ ’ਤੇ ਦੋਸ਼ ਮੜ੍ਹਨਾ ਹੈ ਤਾਂ ਜੋ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੀਆਂ ਚਾਲਾਂ ਵਿੱਚ ਸ਼ਾਮਲ ਨਹੀਂ ਹੁੰਦੀ।’’

Advertisement

ਜ਼ਿਕਰਯੋਗ ਹੈ ਕਿ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਮੰਗਲਵਾਰ ਨੂੰ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।
ਅੱਜ ਤੜਕਸਾਰ ਪੁਲੀਸ ਨੇ ਡੱਲੇਵਾਲ ਨੂੰ ਆਪਣੀ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਮੌਕੇ ਤੋਂ ਜ਼ਬਰਦਸਤੀ ਚੁੱਕ ਲਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਡੱਲੇਵਾਲ ਦੀ ਫ਼ੌਰੀ ਰਿਹਾਈ ਦੀ ਮੰਗ ਕਰਦੇ ਹਨ।

Advertisement
Tags :
Dallewal’s detentionpunjab newsPunjabi TribunePunjabi Tribune News