ਮਰਨ ਵਰਤ ’ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ, 10 ਮਿੰਟ ਰਹੇ ਬੇਹੋਸ਼
03:17 PM Dec 19, 2024 IST
ਗੁਰਨਾਮ ਸਿੰਘ ਚੌਹਾਨ
ਪਾਤੜਾਂ, 19 ਦਸੰਬਰ
Advertisement
ਕਿਸਾਨੀ ਮੰਗਾਂ ਮਨਵਾਉਣ ਲਈ ਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਨਿਘਾਰ ਆ ਰਿਹਾ ਹੈ। ਜਿਸ ਕਾਰਨ ਦੇਖਭਾਲ ਕਰ ਰਹੀ ਡਾ. ਸਵੈਮਾਨ ਸਿੰਘ ਦੀ ਟੀਮ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਕਿਸਾਨ ਆਗੂ ਦੀ ਸਿਹਤ ਨੂੰ ਲੈ ਕੇ ਚਿੰਤਤ ਚੱਲ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰਬੰਧਕਾਂ ਵੱਲੋਂ ਕਿਸਾਨ ਆਗੂ ਦਾ ਇਸ਼ਨਾਨ ਕਰਵਾਏ ਜਾਣ ਉਪਰੰਤ ਉਨ੍ਹਾਂ ਦੀ ਸਿਹਤ ਇਕਦਮ ਵਿਗੜ ਗਈ, ਜਿਸ ਉਪਰੰਤ ਸਾਰੇ ਪਾਸੇ ਕੁਝ ਦੇਰ ਲਈ ਸੰਨਾਟਾ ਛਾ ਗਿਆ। ਡਾਕਟਰਾਂ ਦੀ ਟੀਮ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਸ੍ਰੀ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਕਿਸੇ ਵੀ ਸਮੇਂ ਹਾਲਾਤ ਐਮਰਜੰਸੀ ਵਰਗੇ ਹੋ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਗੰਭੀਰ ਹੋਣ ਮੌਕੇ ਉਹ ਅਚਾਨਕ ਉਲਟੀ ਆਉਣ ਕਾਰਨ ਹੋਏ ਬੇਹੋਸ਼ ਹੋ ਗਏ ਅਤੇ ਕਰੀਬ 10 ਮਿੰਟ ਬੇਹੋਸ਼ ਰਹੇ।
Advertisement
Advertisement