ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਜੀਲੈਂਸ ਦੇ ਡਰੋਂ ‘ਆਪ’ ਵਿੱਚ ਗਿਆ ਦਲਵੀਰ ਗੋਲਡੀ: ਖਹਿਰਾ

08:59 AM May 02, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਮਈ
ਸੰਗਰੂਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਜੀਲੈਂਸ ਤੋਂ ਡਰਦਾ ਦਲਵੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਹੈ। ਉਨ੍ਹਾਂ ਕਿਹਾ ਕਿ ਗੋਲਡੀ ਖ਼ਿਲਾਫ਼ ਵੱਡੇ ਪੱਧਰ ’ਤੇ ਜਾਂਚ ਚੱਲ ਰਹੀ ਹੈ ਅਤੇ ਉਹ ਵਿਜੀਲੈਂਸ ਦੇ ਅੜਿੱਕੇ ਆਇਆ ਹੋਇਆ ਹੈ, ਜਿਸ ਤੋਂ ਬਚਣ ਲਈ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਇਆ ਹੈ। ਸ੍ਰੀ ਖਹਿਰਾ ਨੇ ਸਥਾਨਕ ਚੋਣ ਦਫ਼ਤਰ ਤੋਂ ਜਾਰੀ ਬਿਆਨ ਅਤੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇਹ ਪ੍ਰਗਟਾਵਾ ਕੀਤਾ ਹੈ। ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਜਦੋਂ ਦਲਵੀਰ ਸਿੰਘ ਗੋਲਡੀ ਹਲਕਾ ਧੂਰੀ ਦਾ ਵਿਧਾਇਕ ਸੀ, ਉਦੋਂ ਪਿੰਡਾਂ ਨੂੰ ਧੜਾਧੜ ਜਿਮ ਵੰਡੇ ਗਏ ਜਿਸ ਬਾਰੇ ਵਿਜੀਲੈਂਸ ਵਲੋਂ ਜਾਂਚ ਚੱਲ ਰਹੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਗੋਲਡੀ ਨੇ ਕਾਂਗਰਸ ਸਰਕਾਰ ਸਮੇਂ ਆਪਣੀ ਇੰਟਰਲਾਕ ਟਾਈਲਾਂ ਦੀ ਫੈਕਟਰੀ ਲਾਈ ਸੀ, ਜਿੱਥੋਂ ਉਹ ਧੱਕੇ ਨਾਲ ਟਾਈਲਾਂ ਚੁਕਵਾਉਂਦਾ ਰਿਹਾ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵਿਜੀਲੈਂਸ ਵੱਲੋਂ ਪੰਜਾਹ ਦੇ ਕਰੀਬ ਸਰਪੰਚਾਂ ਦੇ ਬਿਆਨ ਲਏ ਗਏ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਲਵੀਰ ਗੋਲਡੀ ਨੂੰ ਕਾਂਗਰਸ ਪਾਰਟੀ ਨੇ ਇੰਨੀ ਛੋਟੀ ਉਮਰ ਵਿੱਚ ਦੋ ਵਾਰ ਵਿਧਾਇਕ ਦੀ ਟਿਕਟ ਦਿੱਤੀ। ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਲੜਾਈ ਅਤੇ ਜ਼ਿਲ੍ਹਾ ਸੰਗਰੂਰ ਕਾਂਗਰਸ ਦਾ ਪ੍ਰਧਾਨ ਵੀ ਬਣਾਇਆ। ਉਨ੍ਹਾਂ ਕਿਹਾ ਕਿ ਗੋਲਡੀ ਨੇ ਕਾਂਗਰਸ ਨਾਲ ਵਿਸ਼ਵਾਸਘਾਤ ਕੀਤਾ ਹੈ।

Advertisement

Advertisement
Advertisement