ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਗ ਕਾਰਨ ਨੁਕਸਾਨ: ਦੁਕਾਨਾਂ ਬੰਦ ਕਰ ਕੇ ਰੋਸ ਪ੍ਰਗਟਾਇਆ

07:16 AM Jun 11, 2024 IST
ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ।

ਕੇ ਪੀ ਸਿੰਘ
ਗੁਰਦਾਸਪੁਰ, 10 ਜੂਨ
ਇੱਥੋਂ ਦੇ ਇਮਾਮਵਾੜਾ ਬਾਜ਼ਾਰ ਵਿੱਚ ਇੱਕ ਦੁਕਾਨ ਤੋਂ ਫੈਲੀ ਅੱਗ ਕਾਰਨ ਛੇ ਦੁਕਾਨਾਂ ਸੜਨ ਮਗਰੋਂ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਦੀ ਸਾਰ ਨਾ ਲਏ ਜਾਣ ਕਾਰਨ ਨਾਰਾਜ਼ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਵਾ ਕੇ ਰੋਸ ਪ੍ਰਗਟਾਇਆ। ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਦੁਕਾਨਾਂ ਵਿੱਚ ਪਿਆ ਕਰੋੜਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਸ ਦੌਰਾਨ ਫਾਇਰ ਬ੍ਰਿਗੇਡ ਪਹਿਲਾਂ ਤਾਂ ਦੇਰ ਨਾਲ ਪਹੁੰਚੀ ਅਤੇ ਜਦੋਂ ਪਹੁੰਚੀ ਤਾਂ ਠੀਕ ਢੰਗ ਨਾਲ ਅੱਗ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਜਿਸ ਕਾਰਨ ਅੱਗ ਸਾਰੀਆਂ ਦੁਕਾਨਾਂ ਵਿੱਚ ਫੈਲ ਗਈ। ਦੁਕਾਨਦਾਰਾਂ ਨੂੰ ਇਹ ਵੀ ਰੋਸ ਸੀ ਕਿ ਲਗਾਤਾਰ ਸ਼ਾਰਟ ਸਰਕਟ ਕਾਰਨ ਦੁਕਾਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ ਪਰ ਕਦੇ ਵੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ ਤੇ ਨਾ ਹੀ ਅੱਗ ਕਾਰਨ ਆਪਣਾ ਸਭ ਕੁਝ ਗੁਆ ਚੁੱਕੇ ਦੁਕਾਨਦਾਰਾਂ ਦੀ ਕੋਈ ਸਾਰ ਹੀ ਲਈ ਗਈ। ਨਾਰਾਜ਼ ਦੁਕਾਨਦਾਰਾਂ ਨੇ ਚੈਂਬਰ ਆਫ਼ ਕਾਮਰਸ ਦੇ ਬੈਨਰ ਹੇਠ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਵਾ ਕੇ ਬਾਜ਼ਾਰ ਦੀਆਂ ਸਾਰੀਆਂ ਐਂਟਰੀਆਂ ਰੱਸੀਆਂ ਨਾਲ ਬੰਦ ਕਰ ਦਿੱਤੀਆਂ ਹਨ ਅਤੇ ਗੱਡੀਆਂ ਦੀ ਐਂਟਰੀ ਵੀ ਰੋਕ ਦਿੱਤੀ। ਦੁਕਾਨਦਾਰਾਂ ਦੀ ਮੰਗ ਸੀ ਕਿ ਪੀੜਤ ਦੁਕਾਨਦਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਦੁਕਾਨਦਾਰਾਂ ਅਨੁਸਾਰ ਹਰ ਦੁਕਾਨਦਾਰ ਦਾ 15 ਤੋਂ 30 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੁੱਲ ਨੁਕਸਾਨ ਕਰੋੜਾਂ ਵਿੱਚ ਹੈ।
ਦੂਜੇ ਪਾਸੇ ਗੁਰਦਾਸਪੁਰ ਚੈਂਬਰ ਆਫ਼ ਕਾਮਰਸ ਦੇ ਪ੍ਰਧਾਨ ਵਿਕਾਸ ਮਹਾਜਨ ਨੇ ਕਿਹਾ ਕਿ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਾਰਨ ਦੁਕਾਨਦਾਰਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ ਪਰ ਪ੍ਰਸ਼ਾਸਨ ਮੁਆਵਜ਼ੇ ਦੀਆਂ ਫਾਈਲਾਂ ਮੰਗਵਾ ਲੈਂਦਾ ਹੈ ਪਰ ਅਜੇ ਤੱਕ ਕਿਸੇ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ।

Advertisement

ਰੰਧਾਵਾ ਵੱਲੋਂ ਦੁਕਾਨਦਾਰਾਂ ਨੂੰ ਮੁਆਵਜ਼ਾ ਦਿਵਾਉਣ ਦਾ ਭਰੋਸਾ

ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਮਿਲਣ ’ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੁਕਾਨਦਾਰਾਂ ਕੋਲ ਪਹੁੰਚੇ। ਸਾਰੇ ਆਗੂਆਂ ਨੇ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਪ੍ਰਸ਼ਾਸਨ ਨਾਲ ਗੱਲ ਕੀਤੀ ਜਾਵੇਗੀ। ਸ੍ਰੀ ਰੰਧਾਵਾ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਮੀਟਿੰਗ ਕਰ ਕੇ ਨੁਕਸਾਨ ਸਬੰਧੀ ਰਿਪੋਰਟ ਤਿਆਰ ਕਰ ਕੇ ਮੁੱਖ ਮੰਤਰੀ ਨੂੰ ਭੇਜੀ ਜਾਵੇਗੀ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਭਰੋਸੇ ਮਗਰੋਂ ਦੁਕਾਨਦਾਰਾਂ ਨੇ ਬਾਜ਼ਾਰ ਵਿੱਚ ਆਵਾਜਾਈ ਬਹਾਲ ਕਰਵਾ ਦਿੱਤੀ।

Advertisement
Advertisement