For the best experience, open
https://m.punjabitribuneonline.com
on your mobile browser.
Advertisement

ਬ੍ਰਿਟਿਸ਼ ਕੋਲੰਬੀਆ ਵਿੱਚ ਮੰਦਿਰ ਨੂੰ ਨੁਕਸਾਨ ਪਹੁੰਚਾਇਆ

07:53 AM Aug 14, 2023 IST
ਬ੍ਰਿਟਿਸ਼ ਕੋਲੰਬੀਆ ਵਿੱਚ ਮੰਦਿਰ ਨੂੰ ਨੁਕਸਾਨ ਪਹੁੰਚਾਇਆ
ਮੰਦਰ ਦੇ ਦਰਵਾਜ਼ੇ ’ਤੇ ਲਗਾਏ ਗਏ ਪੋਸਟਰ।
Advertisement

ਓਟਵਾ, 13 ਅਗਸਤ
ਭਾਰਤ ਦੇ ਆਜ਼ਾਦੀ ਦਿਹਾੜੇ ਤੋਂ ਐਨ ਪਹਿਲਾਂ ਕੱਟੜਵਾਦੀ ਅਨਸਰਾਂ ਵੱਲੋਂ ਸ਼ਨਿੱਚਰਵਾਰ ਦੇਰ ਰਾਤ ਬ੍ਰਿਟਿਸ਼ ਕੋਲੰਬੀਆ ਦੇ ਮੰਦਿਰ ਨੂੰ ਨੁਕਸਾਨ ਪਹੁੰਚਾਇਆ ਗਿਆ। ਮੰਦਿਰ ਵਿੱਚ ਖਾਲਿਸਤਾਨ ਰੈਫਰੈਂਡਮ ਦੇ ਪੋਸਟਰ ਵੀ ਲਾਏ ਗਏ। ‘ਆਸਟਰੇਲੀਆ ਟੂਡੇ’ ਨੇ ਇਕ ਟਵੀਟ ਵਿੱਚ ਕਿਹਾ ਕਿ ਮੰਦਿਰ ਵਿਚ ਭੰਨ-ਤੋੜ ਦੀ ਘਟਨਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੀ। ਇਸ ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਵਾਇਰਲ ਹੋ ਗਈ ਹੈ। ‘ਆਸਟਰੇਲੀਆ ਟੂਡੇ’ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਦੋ ਨਕਾਬਪੋਸ਼ ਭੱਜਣ ਤੋਂ ਪਹਿਲਾਂ ਮੰਦਿਰ ਦੀ ਕੰਧ ’ਤੇ ਪੋਸਟਰ ਲਾਉਂਦੇ ਅਤੇ ਤਸਵੀਰਾਂ ਖਿੱਚਦੇ ਨਜ਼ਰ ਆ ਰਹੇ ਹਨ। ਮੰਦਿਰ ਦੇ ਗੇਟ ’ਤੇ ਲਾਏ ਗਏ ਪੋਸਟਰ ਵਿੱਚ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਵੀ ਹੈ, ਜਿਸ ਦੀ ਇਸ ਸਾਲ ਜੂਨ ਵਿੱਚ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਂਜ ਕੈਨੇੇਡਾ ਦੇ ਮੰਦਿਰ ਨੂੰ ਖਾਲਿਸਤਾਨੀ ਕੱਟੜਵਾਦੀਆਂ ਵੱਲੋਂ ਨਿਸ਼ਾਨਾ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ।
ਇਸ ਸਾਲ ਅਪਰੈਲ ਵਿੱਚ ਕੈਨੇਡਾ ਦੇ ਓਂਟਾਰੀਓ ਵਿੱਚ ਵਿੰਡਸਰ ’ਚ ਬੀਏਪੀਐੱਸ ਸਵਾਮੀਨਰਾਇਣ ਮੰਦਿਰ ’ਤੇ ਭਾਰਤ ਵਿਰੋਧੀ ਤਸਵੀਰ ਬਣਾਈ ਗਈ ਸੀ। ਇਸ ਤੋਂ ਪਹਿਲਾਂ ਫਰਵਰੀ ਵਿੱਚ ਕੈਨੇਡਾ ਦੇ ਮਿਸੀਸਾਗਾ ਵਿਚ ਰਾਮ ਮੰਦਿਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਟੋਰਾਂਟੋ ਸਥਿਤ ਭਾਰਤੀ ਕੌਂਸੁਲੇਟ ਜਨਰਲ ਦੇ ਦਫ਼ਤਰ ਨੇ ਮੰਦਿਰ ’ਚ ਕੀਤੀ ਭੰਨ-ਤੋੜ ਦੀ ਨਿਖੇਧੀ ਕਰਦਿਆਂ ਕੈਨੇਡੀਅਨ ਅਥਾਰਿਟੀਜ਼ ਨੂੰ ਇਸ ਘਟਨਾ ਦੀ ਜਾਂਚ ਕਰਨ ਤੇ ਸਾਜ਼ਿਸ਼ਘਾੜਿਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਿਹਾ ਹੈ। -ਏਐੱਨਆਈ

Advertisement

Advertisement
Advertisement
Author Image

sukhwinder singh

View all posts

Advertisement