For the best experience, open
https://m.punjabitribuneonline.com
on your mobile browser.
Advertisement

ਦਮਦਮੀ ਟਕਸਾਲ ਵੱਲੋਂ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ

09:25 PM Jun 09, 2025 IST
ਦਮਦਮੀ ਟਕਸਾਲ ਵੱਲੋਂ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਦਿੱਤੇ ਜਾਣ ਵਾਲਾ ਧਰਨਾ ਮੁਲਤਵੀ
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਹੋਈ ਮੀਟਿੰਗ ਵਿਚ ਸ਼ਾਮਲ ਦੋਵਾਂ ਧਿਰਾਂ ਦੇ ਮੈਂਬਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜੂਨ

Advertisement

ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ ਅੱਜ ਮੁੜ ਹੋਈ ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ ਬਾਅਦ ਦੁਪਹਿਰ ਹੋਈ ਅਤੇ ਸ਼ਾਮ ਤੱਕ ਚੱਲੀ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਦੋਂਕਿ ਦੂਜੇ ਪਾਸੇ ਦਮਦਮੀ ਟਕਸਾਲ ਦੇ ਮੁਖੀ ਤੇ ਉਨ੍ਹਾਂ ਦੇ ਹੋਰ ਸਮਰਥਕ ਸ਼ਾਮਲ ਸਨ।

Advertisement
Advertisement

ਮੀਟਿੰਗ ਉਪਰੰਤ ਟਕਸਾਲ ਦੇ ਬੁਲਾਰੇ ਨੇ ਬਾਬਾ ਹਰਨਾਮ ਸਿੰਘ ਖਾਲਸਾ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ 11 ਜੂਨ ਨੂੰ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਹਟਾਏ ਗਏ ਜਥੇਦਾਰਾਂ ਨੂੰ ਬਹਾਲ ਕਰਨ ਦੀ ਦਮਦਮੀ ਟਕਸਾਲ ਦੀ ਮੰਗ ਦੇ ਮਾਮਲੇ ਬਾਰੇ ਜਲਦੀ ਹੀ ਫੈਸਲਾ ਕੀਤਾ ਜਾਵੇਗਾ।

ਟਕਸਾਲ ਦੇ ਮੁਖੀ ਨੇ ਦੱਸਿਆ ਕਿ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੀਆਂ ਕਈ ਪ੍ਰਮੁੱਖ ਹਸਤੀਆਂ ਮਿਲਣ ਵਾਸਤੇ ਮਹਿਤਾ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਪੁੱਜੀਆਂ ਸਨ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਨੇ ਭਰੋਸਾ ਦਿੱਤਾ ਹੈ ਕਿ ਜਥੇਦਾਰਾਂ ਦੇ ਮਸਲੇ ਦਾ ਸਰਵ ਪ੍ਰਵਾਨਤ ਹੱਲ ਕੱਢ ਕੇ ਕੌਮ ਵਿੱਚ ਪਈ ਦੁਬਿਧਾ ਨੂੰ ਜਲਦੀ ਖਤਮ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਇਹ ਧਰਨਾ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਮੁੱਚੀਆਂ ਸਿੱਖ ਸੰਗਤਾਂ, ਸੰਤਾਂ ਮਹਾਂਪੁਰਸ਼ਾਂ, ਨਿਹੰਗ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ 11 ਜੂਨ ਦਾ ਰੋਸ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਥੇਦਾਰਾਂ ਨੂੰ ਹਟਾਉਣ ਅਤੇ ਨਿਯੁਕਤੀ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਸੀ। ਹਟਾਏ ਗਏ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਬਾਹਰ ਰੋਸ ਧਰਨਾ ਵੀ ਦਿੱਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਕਾਰਨ ਦਮਦਮੀ ਟਕਸਾਲ ਵੱਲੋਂ 11 ਜੂਨ ਨੂੰ ਸੁਖਬੀਰ ਬਾਦਲ ਦੀ ਪਿੰਡ ਬਾਦਲ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਦਮਦਮੀ ਟਕਸਾਲ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਿਚਾਲੇ ਇਸ ਤੋਂ ਪਹਿਲਾਂ ਵੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ।

Advertisement
Tags :
Author Image

Advertisement