ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬ੍ਰਾਹਮਣਵਾਲਾ ਵਿੱਚ ਦੰਗਲ ਤੇ ਸੱਭਿਆਚਾਰਕ ਮੇਲਾ ਕਰਵਾਇਆ

06:22 AM Nov 04, 2024 IST
ਪਿੰਡ ਬਰਦਾਰ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਪੇਸ਼ਕਾਰੀ ਦਿੰਦਾ ਹੋਇਆ ਕੰਵਰ ਗਰੇਵਾਲ।

ਜਗਮੋਹਨ ਸਿੰਘ
ਰੂਪਨਗਰ, 3 ਨਵੰਬਰ
ਰੂਪਨਗਰ ਜ਼ਿਲ੍ਹੇ ਦੇ ਘਾੜ ਇਲਾਕੇ ਦੇ ਪਿੰਡ ਬ੍ਰਾਹਮਣਵਾਲਾ ਵਿੱਚ ਸਾਲਾਨਾ ਕੁਸ਼ਤੀ ਦੰਗਲ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਪ੍ਰਧਾਨ ਗੁਰਦੀਪ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਗਏ ਕੁਸ਼ਤੀ ਦੰਗਲ ਦੌਰਾਨ ਦੂਰ ਦੁਰਾਡਿਓਂ ਆਏ ਨਾਮੀ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਦੇ ਜ਼ੌਹਰ ਦਿਖਾਏ। ਝੰਡੀ ਦੀ ਕੁਸ਼ਤੀ ਦੌਰਾਨ ਜੱਸਾ ਪੱਟੀ ਸੋਨੂੰ ਦਿੱਲੀ ਨੂੰ ਚਿੱਤ ਕਰਕੇ ਮੁਕਾਬਲਾ ਜਿੱਤਣ ਵਿੱਚ ਕਾਮਯਾਬ ਰਿਹਾ। ਕੁਸ਼ਤੀ ਮੁਕਾਬਲਿਆਂ ਤੋਂ ਬਾਅਦ ਪ੍ਰਸਿੱਧ ਸੂਫੀ ਗਾਇਕ ਕੰਵਰ ਗਰੇਵਾਲ ਅਤੇ ਯਾਸਿਰ ਹੁਸੈਨ ਨੇ ਆਪਣੀ ਗਾਇਕੀ ਰਾਹੀਂ ਲੰਮਾ ਸਮਾ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਮੁੱਖ ਮਹਿਮਾਨ ਵੱਜੋਂ ਤੇ ਚੌਧਰੀ ਚਰਨ ਸਿੰਘ ਬਰਦਾਰ ਬਲਾਕ ਪ੍ਰਧਾਨ ਆਪ, ਕੁਲਬੀਰ ਸਿੰਘ ਬਾਊ, ਸੱਜਣ ਸਿੰਘ ਸਰਪੰਚ ਹਰੀਪੁਰ, ਹਰਮੇਸ਼ ਸਿੰਘ ਠੇਕੇਦਾਰ, ਪੱਪੀ ਫੌਜੀ , ਪਰਵਾਸੀ ਪੰਜਾਬੀ ਨਰਾਤਾ ਸਿੰਘ ਤੇ ਹਰਜਿੰਦਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸਾਬਕਾ ਸਰਪੰਚ ਬਰਦਾਰ ਪ੍ਰੇਮ ਸਿੰਘ, ਸਰਬਜੀਤ ਸਿੰਘ ਘਨੌਲਾ ਤੇ ਸੋਨੀ ਸਰਸਾ ਨੰਗਲ ਆਦਿ ਨੇ ਵਿਸ਼ੇਸ਼ ਮਹਿਮਾਨਾਂ ਵੱਜੋਂ ਹਾਜ਼ਰੀ ਲਗਵਾਈ।

Advertisement

Advertisement