ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਦੀਆਂ ਤਾਰਾਂ ਦੇ ਨੰਗੇ ਜੋੜਾਂ ਕਰ ਕੇ ਹਾਦਸਿਆਂ ਦਾ ਖ਼ਤਰਾ

11:28 AM Jul 08, 2024 IST
ਬਿਜਲੀ ਦੀਆਂ ਤਾਰਾਂ ਦੇ ਨੰਗੇ ਜੋੜ। -ਫੋਟੋ: ਵਰਮਾ

ਸਤਵਿੰਦਰ ਬਸਰਾ
ਲੁਧਿਆਣਾ, 7 ਜੁਲਾਈ
ਬਰਸਾਤੀ ਮੌਸਮ ਵਿੱਚ ਬਿਜਲੀ ਦੀਆਂ ਤਾਰਾਂ ਦੇ ਨੰਗੇ ਜੋੜ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ। ਇੱਥੋਂ ਦੇ ਛਾਉਣੀ ਮੁਹੱਲਾ ਅਤੇ ਸਲੇਮ ਟਾਬਰੀ ਤੋਂ ਇਲਾਵਾ ਹੋਰ ਕਈ ਅਜਿਹੀਆਂ ਥਾਵਾਂ ਹਨ ਜਿੱਥੇ ਅਜਿਹੇ ਹਾਦਸੇ ਹੋਣ ਦਾ ਖ਼ਤਰਾ ਹੈ।
ਬਰਸਾਤੀ ਮੌਸਮ ਵਿੱਚ ਆਮ ਤੌਰ ’ਤੇ ਘਰਾਂ ਦੀਆਂ ਕੰਧਾਂ/ਛੱਤਾਂ ਆਦਿ ਵਿੱਚ ਕਰੰਟ ਆਉਣ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ ਪਰ ਜੇ ਸੜਕਾਂ ’ਤੇ ਲੱਗੇ ਬਿਜਲੀ ਦੇ ਖੰਭਿਆਂ, ਸਟ੍ਰੀਟ ਲਾਈਟਾਂ ਵਾਲੇ ਖੰਭਿਆਂ ਨਾਲ ਲੱਗੀਆਂ ਤਾਰਾਂ ਦੇ ਜੋੜ ਬਿਨਾਂ ਟੇਪ ਲਾਏ ਖੁੱਲ੍ਹੇ ਹੋਣ ਤਾਂ ਹਾਦਸੇ ਹੋਣ ਦਾ ਖ਼ਤਰਾ ਹੋਰ ਵੀ ਵਧ ਜਾਂਦਾ ਹੈ। ਸ਼ਹਿਰ ਦੇ ਕਈ ਪਾਰਕਾਂ, ਸੜਕਾਂ ਦੇ ਕਿਨਾਰਿਆਂ ਅਤੇ ਡਿਵਾਈਡਰਾਂ ’ਤੇ ਲੱਗੇ ਬਿਜਲੀ ਦੇ ਖੰਭਿਆਂ ਨਾਲ ਅਜਿਹੀਆਂ ਤਾਰਾਂ ਦੇਖੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਸਲੇਮ ਪੁਰੀ ਇਲਾਕੇ ਵਿੱਚ ਅਜਿਹੇ ਖੁੱਲ੍ਹੇ ਜੋੜ ਦੇਖੇ ਜਾ ਸਕਦੇ ਹਨ। ਛਾਉਣੀ ਮੁਹੱਲੇ ਵਿੱਚ ਖੰਭੇ ਨਾਲ ਲੱਗਦੀਆਂ ਤਾਰਾਂ ਇੰਨੀਆਂ ਨੀਵੀਆਂ ਹਨ ਕਿ ਕਿਸੇ ਸਮੇਂ ਵੀ ਕੋਈ ਹਾਦਸਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਮੀਂਹ ਦੇ ਪਾਣੀ ਵਿੱਚ ਬਿਜਲੀ ਦੀ ਤਾਰ ਟੁੱਟ ਕੇ ਡਿਗੀ ਹੋਣ ਕਰ ਕੇ ਇੱਕ ਬੱਚੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਹੋਰ ਕਈ ਕਰੰਟ ਲੱਗਣ ਦੇ ਹਾਦਸੇ ਵਾਪਰ ਚੁੱਕੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਬਿਜਲੀ ਦੀਆਂ ਤਾਰਾਂ ਦੇ ਨੰਗੇ ਜੋੜਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਟੇਪ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇ ਤਾਂ ਜੋ ਬਰਸਾਤੀ ਮੌਸਮ ਵਿੱਚ ਹਾਦਸਾ ਹੋਣ ਤੋਂ ਬਚਾਇਆ ਜਾ ਸਕੇ।

Advertisement

Advertisement
Advertisement