ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਭਾ ਡਰੇਨ ਦੀ ਸਫਾਈ ਨਾ ਹੋਣ ਕਾਰਨ ਹੜ੍ਹ ਦਾ ਖ਼ਦਸ਼ਾ

10:42 AM Jul 14, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਜੁਲਾਈ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਪਿੰਡ ਸਕਰੌਦੀ ਕੋਲੋਂ ਲੰਘਦੀ ਨਾਭਾ ਡਰੇਨ ਨੂੰ ਸਾਫ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਸਕਰੌਦੀ, ਸੁਰਜੀਤ ਸਿੰਘ ਗਰੇਵਾਲ, ਮੇਜਰ ਸਿੰਘ, ਪ੍ਰੇਮਜੀਤ ਸਿੰਘ ਗਰੇਵਾਲ ਅਤੇ ਗੁਰਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਡਰੇਨ ਨਾਭਾ ਫੋਕਲ ਪੁਆਇੰਟ ਤੋਂ ਸ਼ੁਰੂ ਹੋ ਕੇ ਬਲਾਕ ਭਵਾਨੀਗੜ੍ਹ ਦੇ ਪਿੰਡ ਜੌਲੀਆਂ, ਪੰਨਵਾਂ, ਸਕਰੌਦੀ, ਸੰਗਤਪੁਰਾ ਅਤੇ ਘੁਮੰਡ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਗੁਜ਼ਰਦੀ ਹੋਈ ਸਰਹਿੰਦ ਚੋਅ ਵਿਚ ਪੈ ਜਾਂਦੀ ਹੈ। ਬਰਸਾਤੀ ਪਾਣੀ ਦੇ ਨਿਕਾਸ ਲਈ ਬਣਾਈ ਗਈ ਇਸ ਡਰੇਨ ਨਾਲ ਭਾਰੀ ਬਰਸਾਤਾਂ ਦੌਰਾਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋਣ ਤੋਂ ਬਚ ਜਾਂਦੀ ਹੈ। ਕਿਸਾਨ ਆਗੂਆਂ ਨੇ ਘਾਹ ਫੂਸ ਨਾਲ ਭਰੀ ਪਈ ਡਰੇਨ ਦਾ ਖੁਦ ਦੌਰਾ ਕਰਨ ਉਪਰੰਤ ਸਰਕਾਰ ਨੂੰ ਅਗਾਊਂ ਸੁਚੇਤ ਕੀਤਾ ਕਿ ਭਾਰੀ ਮੀਂਹ ਪੈਣ ਸਮੇਂ ਇਹ ਡਰੇਨ ਰਾਹੀਂ ਖੇਤਾਂ ਦਾ ਬਿਲਕੁੱਲ ਵੀ ਪਾਣੀ ਨਹੀਂ ਨਿਕਲ ਸਕਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਫਸਲਾਂ ਨੂੰ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਇਸ ਡਰੇਨ ਦੀ ਤੁਰੰਤ ਸਫਾਈ ਕਰਵਾਈ ਜਾਵੇ।

Advertisement

Advertisement
Advertisement