ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਸੰਕਟ: ਮੋਗਾ ਵਿੱਚ ਕਿਸਾਨਾਂ ਵਿਚਾਲੇ ਟਕਰਾਅ ਟਲਿਆ

10:22 AM Nov 08, 2024 IST
ਮੋਗਾ ਵਿੱਚ ਕਿਸਾਨਾਂ ਦੇ ਤਣਾਅ ਦੇ ਮੱਦੇਨਜ਼ਰ ਤਾਇਨਾਤ ਪੁਲੀਸ। -ਫੋਟੋ: ਪੰਜਾਬੀ ਟ੍ਰਿਬਿਊਨ

ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਨਵੰਬਰ
ਪੰਜਾਬ ਵਿੱਚ ਚੱਲ ਰਹੇ ਡੀਏਪੀ ਦੇ ਸੰਕਟ ਦੌਰਾਨ ਇੱਥੇ ਖਾਦ ਦੇ ਰੈਕ ਨੂੰ ਸੂਬਾ ਸਰਕਾਰ ਵੱਲੋਂ ਜ਼ਿਮਨੀ ਚੋਣ ਵਾਲੇ ਹਲਕੇ ਬਰਨਾਲਾ ਲਿਜਾਣ ਦੀ ਕੋਸ਼ਿਸ਼ ਦਾ ਵਿਰੋਧ ਕਰ ਰਹੀਆਂ ਮੋਗਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਬਰਨਾਲਾ ਜ਼ਿਲ੍ਹੇ ਦੀ ਇੱਕ ਜਥੇਬੰਦੀ ਵੱਲੋਂ ਨਾਅਰੇਬਾਜ਼ੀ ਕਰਨ ਤੋਂ ਤਣਾਅ ਮਗਰੋਂ ਟਕਰਾ ਟਲ ਗਿਆ। ਇੱਥੇ ਮਾਲ ਗੱਡੀ ’ਚ ਆਏ ਖਾਦ ਦੇ ਰੈਕ ਨੂੰ ਸਰਕਾਰ ਵੱਲੋਂ ਜ਼ਿਮਨੀ ਚੋਣ ਵਾਲੇ ਹਲਕੇ ਬਰਨਾਲਾ ਲਿਜਾਣ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ, ਬੀਕੇਯੂ ਲੱਖੋਵਾਲ, ਕਿਸਾਨ ਸੰਘਰਸ਼ ਕਮੇਟੀ ਵੱਲੋਂ ਵਿਰੋਧ ਕਰਨ ’ਤੇ ਬਰਨਾਲਾ ਜ਼ਿਲ੍ਹੇ ਦੀ ਇਕ ਕਿਸਾਨ ਜਥੇਬੰਦੀ ਵੱਲੋਂ ਬੀਤੀ ਸ਼ਾਮ ਤੋਂ ਪੂਰੀ ਰਾਤ ਟਰੱਕਾਂ ਦਾ ਘਿਰਾਓ ਕਰਕੇ ਖਾਦ ਮੋਗਾ ਦੀਆਂ ਸੁਸਾਇਟੀਆਂ ’ਚ ਨਹੀਂ ਜਾਣ ਦਿੱਤੀ ਗਈ। ਅੱਜ ਸਥਿਤੀ ਉਸ ਵੇਲੇ ਤਣਾਅ ਪੂਰਨ ਬਣ ਗਈ ਜਦੋਂ ਬਰਨਾਲਾ ਦੀ ਕਿਸਾਨ ਜਥੇਬੰਦੀ ਨੇ ਮੋਗਾ ਦੀਆਂ ਜਥੇਬੰਦੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬਰਨਾਲਾ ਦੀ ਜਥੇਬੰਦੀ ਦੇ ਕਿਸਾਨ ਆਗੂ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਉਹ ਵੀ ਕਿਸਾਨ ਹਨ ਉਨ੍ਹਾਂ ਨੂੰ ਵੀ ਡੀਏਪੀ ਖਾਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੋਗਾ ਦੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦਾ ਨਹੀਂ ਕਿਸਾਨਾਂ ਦਾ ਵਿਰੋਧ ਕੀਤਾ ਹੈ। ਦੂਜੇ ਪਾਸੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਨੇ ਆਖਿਆ ਡੀਏਪੀ ਖਾਦ ਤੇ ਮੰਡੀਆਂ ’ਚ ਝੋਨੇ ਦੀ ਬੇਕਦਰੀ ਦੇ ਸੰਕਟ ਦੀ ਮਾਰ ਝੱਲ ਰਹੇ ਕਿਸਾਨ ਜਥੇਬੰਦੀਆਂ ’ਚ ਕੇਂਦਰ ਤੇ ਰਾਜ ਸਰਕਾਰ ਪਾੜਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਇੱਥੇ ਬਰਨਾਲਾ ਜ਼ਿਲ੍ਹੇ ਦੀ ਕਿਸਾਨ ਜਥੇਬੰਦੀ ਵੱਲੋਂ ਮੋਗਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਰਨਾਲਾ ਤੇ ਹੋਰ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੇ ਖਾਦ ਦੇ ਰੈਕ ਹੋਰਨਾਂ ਜ਼ਿਲ੍ਹਿਆਂ ’ਚ ਭੇਜ ਕੇ ਕਿਸਾਨਾਂ ਵਿਚ ਝਗੜੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਥਾਨਕ ਕਿਸਾਨ ਜਥੇਬੰਦੀਆਂ ਨੂੰ ਵਿਗੜ ਰਹੇ ਮਾਹੌਲ ਦਾ ਵਾਸਤਾ ਪਾਇਆ, ਜਿਸ ਕਰਕੇ ਉਨ੍ਹਾਂ ਪ੍ਰਸ਼ਾਸਨ ਦੀ ਅਪੀਲ ’ਤੇ 2500 ਹੋਰ ਡੀਏਪੀ ਗੱਟਾ ਖਾਦ ਬਰਨਾਲਾ ਭੇਜਣ ਲਈ ਸਹਿਮਤੀ ਦਿੱਤੀ ਹੈ। ਹੁਣ ਕੁੱਲ 7500 ਗੱਟੇ ਬਰਨਾਲਾ ਭੇਜਣ ਲਈ ਸਹਿਮਤੀ ਬਣ ਗਈ ਹੈ।

Advertisement

ਕਿਸਾਨ ਜਥੇਬੰਦੀ ਖ਼ਿਲਾਫ਼ ਨਾਅਰੇਬਾਜ਼ੀ ਦੀ ਨਿਖੇਧੀ

ਇੱਥੇ ਕੁੱਲ ਹਿੰਦ ਕਿਸਾਨ ਸਭਾ ਆਗੂ ਹਰਦਿਆਲ ਸਿੰਘ ਘਾਲੀ, ਬੀਕੇਯੂ ਲੱਖੋਵਾਲ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਗੁਰਬਚਨ ਸਿੰਘ ਬੀਕੇਯੂ ਕਾਦੀਆਂ, ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂ ਵਾਲਾ, ਬੀਕੇਯੂ ਰਾਜੇਵਾਲ ਸੁਖਵਿੰਦਰ ਸਿੰਘ, ਬੀਕੇਯੂ ਪੰਜਾਬ ਤੋਤੇ ਵਾਲਾ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਬਰਨਾਲਾ ਜ਼ਿਲ੍ਹੇ ਦੀ ਕਿਸਾਨ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ ਭਰਾਤਰੀ ਜਥੇਬੰਦੀਆਂ ਖ਼ਿਲਾਫ਼ ਨਾਅਰੇ ਲਾਉਣ ਦੀ ਨਿਖੇਧੀ ਕੀਤੀ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ’ਚ ਫੁੱਟ ਪਾਉਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ।

Advertisement
Advertisement