ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਏਪੀ ਸੰਕਟ: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਨੱਢਾ ਨਾਲ ਮੁਲਾਕਾਤ

08:44 AM Aug 31, 2024 IST
ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕਰਦੇ ਹੋਏ ਕੇਏਪੀ ਸਿਨਹਾ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਗਸਤ
ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰ ਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀਏਪੀ ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਮਗਰੋਂ ਅੱਜ ਵਿਸ਼ੇਸ਼ ਮੁੱਖ ਸਕੱਤਰ ਦੀ ਅਗਵਾਈ ਹੇਠ ਵਫਦ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਲਈ ਦਿੱਲੀ ਪੁੱਜਿਆ। ਇਸ ਮੁਲਾਕਾਤ ਦੌਰਾਨ ਸ੍ਰੀ ਸਿਨਹਾ ਨੇ ਹਾੜ੍ਹੀ ਸੀਜ਼ਨ 2024-25 ਲਈ ਸੂਬੇ ਦੀਆਂ ਖਾਦ ਸਬੰਧੀ ਜ਼ਰੂਰਤਾਂ ਦੱਸੀਆਂ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਪਗ 35 ਲੱਖ ਹੈਕਟੇਅਰ ਰਕਬੇ ’ਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਲਗਪਗ 5.50 ਲੱਖ ਟਨ ਡੀਏਪੀ ਖਾਦ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨੱਢਾ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਆਗਾਮੀ ਹਾੜ੍ਹੀ ਸੀਜ਼ਨ ਦੌਰਾਨ ਲੋੜੀਂਦੀ ਮਾਤਰਾ ਵਿੱਚ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਪੂਲ ਵਿੱਚ ਕਣਕ ਦਾ 46 ਫ਼ੀਸਦੀ ਹਿੱਸਾ ਪਾਇਆ ਹੈ ਅਤੇ ਭਾਰਤ ਸਰਕਾਰ ਦੀ ਜ਼ੋਨਲ ਕਾਨਫ਼ਰੰਸ ਦੌਰਾਨ ਹਾੜ੍ਹੀ ਸੀਜ਼ਨ 2024-25 ਲਈ ਪੰਜਾਬ ਸੂਬੇ ਨੂੰ 4.50 ਲੱਖ ਟਨ ਡੀਏਪੀ ਖਾਦ, 1.50 ਲੱਖ ਮੀਟ੍ਰਿਕ ਟਨ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ ਅਤੇ 1.50 ਲੱਖ ਟਨ ਸਿੰਗਲ ਸੁਪਰਫਾਸਫੇਟ ਖਾਦ ਦੀ ਵੰਡ ਕੀਤੀ ਹੈ। ਇਸ ਦੌਰਾਨ ਸ੍ਰੀ ਸਿਨਹਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਦੇ ਸਕੱਤਰ ਰਜਤ ਕੁਮਾਰ ਮਿਸ਼ਰਾ ਨਾਲ ਵੀ ਮੀਟਿੰਗ ਕੀਤੀ।

Advertisement

Advertisement