ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਖਾਦ ਦੇ ਬਦਲਵੇਂ ਸਰੋਤਾਂ ਬਾਰੇ ਜਾਣੂ ਕਰਵਾਇਆ

10:20 AM Nov 05, 2024 IST
ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ’ਚ ਐਸੋਸੀਏਟ ਡਾਇਰੈਕਟਰ ਮਨਦੀਪ ਸਿੰਘ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ। -ਫੋਟੋ: ਲਾਲੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਨਵੰਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਦੀ ਜਗ੍ਹਾ ਉਸ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ ਡੀਏਪੀ ਖਾਦ ਮੁੱਖ ਤੌਰ ’ਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਵਰਤੀ ਜਾਂਦੀ ਹੈ ਅਤੇ ਇਸ ਵਿੱਚ 46 ਫ਼ੀਸਦੀ ਫਾਸਫੋਰਸ ਦੇ ਨਾਲ-ਨਾਲ 18 ਫ਼ੀਸਦੀ ਨਾਈਟ੍ਰੋਜਨ ਹੁੰਦੀ ਹੈ। ਇਸ ਖਾਦ ਦੇ ਬਦਲ ਵੱਜੋਂ ਕੁਝ ਹੋਰ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ ਪਰ ਉਨ੍ਹਾਂ ਵਿੱਚ ਤੱਤਾਂ ਦੀ ਲੋੜੀਂਦੀ ਮਾਤਰਾ ਡੀਏਪੀ ਨਾਲੋਂ ਵੱਖਰੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹੋ ਜਿਹੀ ਇਕ ਖਾਦ, ਐੱਨ.ਪੀ.ਕੇ. (12:32:16) ਹੈ, ਜਿਸ ਵਿੱਚ 32 ਫ਼ੀਸਦੀ ਫਾਸਫੋਰਸ, 12 ਫ਼ੀਸਦੀ ਨਾਈਟ੍ਰੋਜਨ ਅਤੇ 16 ਫ਼ੀਸਦੀ ਪੋਟਾਸ਼ੀਅਮ ਤੱਤ ਮੌਜੂਦ ਹੁੰਦੇ ਹਨ, ਇਸ ਲਈ ਇੱਕ ਥੈਲਾ ਡੀਏਪੀ ਦੀ ਜਗ੍ਹਾ 1.5 ਥੈਲਾ ਐੱਨਪੀਕੇ (12:32:16) ਵਰਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਿੰਗਲ ਸੁਪਰਫਾਸਫੇਟ ਖਾਦ ਦੇ 3 ਥੈਲੇ ਜਾਂ ਟ੍ਰਿਪਲ ਸੁਪਰਫਾਸਫੇਟ ਖਾਦ ਦੇ ਇੱਕ ਥੈਲੇ ਦੀ ਵਰਤੋਂ ਡੀ.ਏ.ਪੀ. ਖਾਦ ਦੇ ਇੱਕ ਥੈਲੇ ਦੀ ਜਗ੍ਹਾ ਕਰ ਸਕਦੇ ਹਨ।
ਕੇਵੀਕੇ, ਖੇੜੀ ਦੇ ਐਸੋਸੀਏਟ ਡਾਇਰੈਕਟਰ (ਸਿਖਲਾਈ) ਡਾ. ਮਨਦੀਪ ਸਿੰਘ ਨੇ ਕਿਹਾ ਕਿ ਫ਼ਸਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਹੀ ਕੀਤੀ ਜਾਣੀ ਚਾਹੀਦੀ ਹੈ। ਐਨ.ਪੀ.ਕੇ. (12:32:16), ਡੀ.ਏ.ਪੀ. ਦਾ ਇੱਕ ਬਹੁਤ ਵਧੀਆ ਬਦਲ ਸਾਬਤ ਹੋ ਸਕਦਾ ਹੈ।

Advertisement

Advertisement