ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਦੀ ਘਾਟ: ਭਗਵੰਤ ਮਾਨ ਵੱਲੋਂ ਜੇਪੀ ਨੱਢਾ ਨਾਲ ਮੁਲਾਕਾਤ

07:44 AM Oct 27, 2024 IST
ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ’ਚ ਕੇਂਦਰੀ ਮੰਤਰੀ ਜੇਪੀ ਨੱਢਾ ਨੂੰ ਗੁਲਦਸਤਾ ਭੇਟ ਕਰਦੇ ਹੋਏ।

ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇਪੀ ਨੱਢਾ ਨਾਲ ਦਿੱਲੀ ਵਿਚ ਉਨ੍ਹਾਂ ਦੀ ਰਿਹਾਇਸ਼ ’ਤੇ ਅੱਜ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਅਗਾਮੀ ਸੀਜ਼ਨ ਦੌਰਾਨ ਡੀਏਪੀ ਖਾਦ ਦੀ ਘਾਟ ਦਾ ਮੁੱਦਾ ਚੁੱਕਦਿਆਂ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀਏਪੀ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਕਣਕ ਦੀ ਸਪਲਾਈ ਦਾ ਲਗਪਗ 50 ਫੀਸਦ ਯੋਗਦਾਨ ਪਾਉਂਦਾ ਹੈ, ਇਸ ਕਰ ਕੇ ਉਸ ਨੂੰ ਪਹਿਲ ਦੇ ਆਧਾਰ ’ਤੇ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਾਲ 2022-23 ਵਿੱਚ 51 ਫ਼ੀਸਦ, ਸਾਲ 2023-24 ਵਿੱਚ 46 ਫ਼ੀਸਦ ਤੇ ਸਾਲ 2024-25 ਵਿੱਚ 46.7 ਫ਼ੀਸਦ ਯੋਗਦਾਨ ਪਾਇਆ ਹੈ। ਸ੍ਰੀ ਮਾਨ ਨੇ ਕਿਹਾ ਕਿ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਟਨ ਡੀਏਪੀ ਦੀ ਲੋੜ ਹੈ, ਜਦੋਂ ਕਿ ਹੁਣ ਤੱਕ ਸੂਬੇ ਨੂੰ 3.30 ਲੱਖ ਟਨ ਡੀਏਪੀ ਮਿਲੀ ਹੈ। ਪੰਜਾਬ ਵਿੱਚ ਡੀਏਪੀ ਦੀ ਜ਼ਰੂਰਤ ਮੁੱਖ ਤੌਰ ’ਤੇ 15 ਨਵੰਬਰ ਤੱਕ ਹੈ, ਇਸ ਲਈ ਕੇਂਦਰ ਸਰਕਾਰ ਬਾਕੀ ਰਾਜਾਂ ਦੇ ਮੁਕਾਬਲੇ ਪੰਜਾਬ ਨੂੰ ਪਹਿਲ ਦੇ ਆਧਾਰ ’ਤੇ ਸਪਲਾਈ ਕਰਨੀ ਯਕੀਨੀ ਬਣਾਏ। ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਭਾਵੇਂ ਐੱਫਸੀਆਈ ਵੱਲੋਂ ਪਹਿਲਾਂ ਖਰੀਦੀਆਂ ਗਈਆਂ ਫ਼ਸਲਾਂ ਦੀ ਢੋਆ-ਢੁਆਈ ਨਾ ਹੋਣ ਕਰਕੇ ਕੁਝ ਮੁਸ਼ਕਲਾਂ ਦਰਪੇਸ਼ ਹਨ ਪਰ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਲਗਾਤਾਰ ਇਹ ਮੁੱਦਾ ਉਠਾ ਰਹੇ ਹਨ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਬੇਬੁਨਿਆਦ ਬਿਆਨ ਦੇ ਰਹੇ ਹਨ ਜਦਕਿ ਉਨ੍ਹਾਂ ਨੂੰ ਖੇਤੀ ਬਾਰੇ ‘ਊੜਾ ਆੜਾ’ ਵੀ ਨਹੀਂ ਆਉਂਦਾ। ਦੂਜੇ ਪਾਸੇ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਮੰਡੀਆਂ ਵਿੱਚ ਬਿਤਾਈ ਹੈ। ਸ੍ਰੀ ਮਾਨ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਿਹੜੇ ਆਗੂ 10 ਸਾਲ ਪਹਿਲਾਂ 25 ਸਾਲ ਰਾਜ ਕਰਨ ਦਾ ਸੁਪਨਾ ਵੇਖਦੇ ਸਨ, ਉਹ ਹੁਣ ਸੂਬੇ ਵਿੱਚ ਆਮ ਚੋਣ ਲੜਨ ਤੋਂ ਵੀ ਭੱਜ ਗਏ ਹਨ।

Advertisement

ਕਿਸਾਨ ਸੜਕਾਂ ਜਾਮ ਕਰ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਸੜਕਾਂ ’ਤੇ ਬੈਠ ਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਖਰੀਦੀ ਜਾ ਰਹੀ ਹੈ, ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਹੋ ਚੁੱਕੀਆਂ ਹਨ ਅਤੇ ਸ਼ੈਲਰ ਮਾਲਕਾਂ ਦਾ ਰੇੜਕਾ ਕੇਂਦਰ ਸਰਕਾਰ ਨਾਲ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

Advertisement
Advertisement