ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵੱਲੋਂ ਸਮਾਗਮ ਜਾਰੀ

08:41 AM Sep 09, 2024 IST
ਸਮਾਗਮ ਦੌਰਾਨ ਹਾਜ਼ਰ ਸੰਗਤ ਦਾ ਇਕੱਠ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਸਤੰਬਰ
ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਸਾਹਿਬ ਅਤੇ ਸੰਗਤ ਦੇ ਸਹਿਯੋਗ ਸਦਕਾ ਦਾਣਾ ਮੰਡੀ ਨੇੜੇ ਸ਼ੁਰੂ ਹੋਏ 26ਵੇਂ ਧਾਰਮਿਕ ਨੂਰੀ ਦੀਵਾਨਾਂ ਦੇ ਦੂਜੇ ਦਿਨ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਜਾਏ ਗਏ ਦੀਵਾਨ ’ਚ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਜੱਸ ਕੀਤਾ ਗਿਆ ਜਿਸ ਉਪਰੰਤ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਅਧਿਆਤਮਕ ਆਨੰਦ ਸਾਨੂੰ ਦੁਨਿਆਵੀ ਚੀਜ਼ਾਂ ਨਾਲ ਪ੍ਰਾਪਤ ਨਹੀਂ ਹੋ ਸਕਦਾ। ਇਹ ਆਨੰਦ ਗੁਰੂ ਦੀ ਕ੍ਰਿਪਾ ਨਾਲ ਹੀ ਪ੍ਰਾਪਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜਨਮ 84 ਲੱਖ ਜੂਨਾਂ ਦੀ ਪ੍ਰਾਪਤੀ ਤੋਂ ਬਾਅਦ ਪ੍ਰਾਪਤ ਹੋਇਆ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਗੁਰੂ ਸ਼ਬਦ ਨਾਲ ਜੁੜੀਏ ਅਤੇ ਗੁਰੂ ਵਾਲੇ ਬਣੀਏ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਜੀਤ ਸਿੰਘ, ਹਰਦਿਆਲ ਸਿੰਘ, ਮਹਿੰਦਰ ਸਿੰਘ ਲੋਟੇ, ਕੁਲਦੀਪ ਸਿੰਘ ਕਲਸੀ, ਦਲੀਪ ਸਿੰਘ, ਕੁਲਵਿੰਦਰ ਸਿੰਘ ਟੀਟੂ, ਇੰਦਰਜੀਤ ਸਿੰਘ ਪੱਪੀ, ਹਰਪਾਲ ਸਿੰਘ ਘਟੌੜੇ, ਦਲੀਪ ਸਿੰਘ ਕਲੇਰ, ਕੁਲਦੀਪ ਕੌਰ, ਜਸਵੀਰ ਕੌਰ, ਵਿਮਲਾ ਰਾਣੀ, ਗੁਰਦਿਆਲ ਕੌਰ ਅਤੇ ਗੁਰਦੇਵ ਕੌਰ ਮੌਜੂਦ ਸਨ।

Advertisement

Advertisement