ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਸ਼ਨ ਲੁਬਾਣਾ ਪੰਜਵੀਂ ਵਾਰ ਪ੍ਰਧਾਨ ਚੁਣੇ

07:49 AM Apr 24, 2024 IST
featuredImage featuredImage
ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਮੁਲਾਜ਼ਮ ਆਗੂ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਪਰੈਲ
‘ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ’ ਦੇ ਡੈਲੀਗੇਟ ਇਜਲਾਸ ਦੌਰਾਨ ਯੂਨੀਅਨ ਦੀ 26 ਮੈਂਬਰੀ ਸੂਬਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋਈ। ਇਸ ਦੌਰਾਨ ਮੁਲਾਜ਼ਮ ਆਗੂ ਦਰਸ਼ਨ ਸਿੰਘ ਲੁਬਾਣਾ ਪੰਜਵੀਂ ਵਾਰ ਯੂਨੀਅਨ ਦੇ ਪ੍ਰਧਾਨ ਚੁਣੇ ਗਏ। ਇਸ ਦੇ ਨਾਲ ਹੀ ਬਲਜਿੰਦਰ ਸਿੰਘ ਜਨਰਲ ਸਕੱਤਰ, ਰਾਮ ਲਾਲ ਰਾਮਾ ਮੀਤ ਪ੍ਰਧਾਨ, ਜਗਮੋਹਨ ਨੌਲੱਖਾ ਮੁੱਖ ਸਲਾਹਕਾਰ ਅਤੇ ਮੇਘ ਰਾਜ ਪ੍ਰਚਾਰ ਸਕੱਤਰ ਚੁਣੇ ਗਏ। ਰਾਜਪੁਰਾ ਕਲੋਨੀ ’ਚ ਸਥਿਤ ਯੂਨੀਅਨ ਦੇ ਮੁੱਖ ਦਫ਼ਤਰ ਵਿੱਚ ਪ੍ਰਧਾਨ ਲੁਬਾਣਾ ਤੇ ਹੋਰ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਆਗੂਆਂ ਨੇ ਕਿਹਾ ਕਿ ਭਾਵੇਂ ਕੇਂਦਰ ਤੇ ਪੰਜਾਬ ਸਰਕਾਰ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕੱਚੇ ਕਰਮੀਆਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ ਪਰ ਉਹ ਸਾਰੇ ਰਲ ਕੇ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਯਕੀਨੀ ਬਣਾਉਣ ਲਈ ਯਤਨ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਾਲ 2004 ਦੀ ਪੈਨਸ਼ਨ ਬਹਾਲੀ, ਕੱਚੇ ਕਰਮੀਆਂ ਨੂੰ ਬਗੈਰ ਸ਼ਰਤ ਪੱਕਾ ਕਰਨਾ, ਕੰਮ ਦਾ ਸਮਾਂ ਵਧਾ ਕੇ 12 ਘੰਟੇ ਕਰਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੋਰ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਨਿਖੇਧੀ ਵੀ ਕੀਤੀ ਗਈ।

Advertisement

Advertisement