ਦਰਸ਼ਨ ਸਿੰਘ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਬਣੇ
11:20 AM Oct 29, 2024 IST
Advertisement
ਕਾਲਾਂਵਾਲੀ (ਪੱਤਰ ਪ੍ਰੇਰਕ): ਗ੍ਰਹਿ ਸਕੱਤਰ ਅਨੁਰਾਗ ਰਸਤੋਗੀ ਨੇ ਬੀਤੇ ਦਿਨ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਗਠਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਕਾਲਾਂਵਾਲੀ ਵਾਸੀ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਦਰਸ਼ਨ ਸਿੰਘ ਨੂੰ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਾਈ ਕੋਰਟ ਦੇ ਵਕੀਲ ਜਸਮੀਤ ਸਿੰਘ ਬੇਦੀ ਅਤੇ ਸੇਵਾਮੁਕਤ ਜ਼ਿਲ੍ਹਾ ਜਸਟਿਸ ਅਮਰਜੀਤ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਹੈ।
Advertisement
Advertisement
Advertisement