ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਇਜ਼ ਤੇ ਅੰਤਰ-ਸਕੂਲ ਯੁਵਕ ਮੇਲੇ ’ਚ ਦਸਮੇਸ਼ ਸਕੂਲ ਦੀ ਝੰਡੀ

09:17 AM Oct 24, 2024 IST
ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਰਿਤੂ ਨੰਦਾ ਅਤੇ ਸਟਾਫ ਮੈਂਬਰ।

ਇਕਬਾਲ ਸਿੰਘ ਸ਼ਾਂਤ
ਲੰਬੀ, 23 ਅਕਤੂਬਰ
ਭਾਸ਼ਾ ਵਿਭਾਗ ਵੱਲੋਂ ਕਰਵਾਏ ਕੁਇਜ਼ ਵਿੱਚ ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਵਿਦਿਆਰਥਣ ਸੁਖਮਨ ਕੌਰ ਨੇ ਪਹਿਲਾ ਅਤੇ ਨੂਰਵੀਰ ਕੌਰ (9ਵੀਂ) ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਰਿਤੂ ਨੰਦਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਖੇਤਰ ਵੱਲੋਂ ਕਰਵਾਏ ਅੰਤਰ ਸਕੂਲ ਯੁਵਕ ਮੇਲੇ ਵਿੱਚ ਦਸਮੇਸ਼ ਸਕੂਲ ਬਾਦਲ ਦੀ ਵਿਦਿਆਰਥਣ ਸ਼ੈਲੀ ਸਰਮਾ ਨੇ ਕਵਿਤਾ ਉਚਾਰਨ ਮੁਕਾਬਲੇ ’ਚ ਪਹਿਲਾ, ਦਸਤਾਰ ਮੁਕਾਬਲੇ ’ਚ ਜੈਸਮੀਨ ਕੌਰ ਨੇ ਪਹਿਲਾ ਤੇ ਕੁਇਜ਼ ’ਚ ਨਵਰੀਤ ਕੌਰ, ਖੁਸ਼ਦੀਪ ਕੌਰ ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮੈਰਿਟ ’ਚ ਸਥਾਨ ਲੈਣ ਵਾਲੇ ਵਿਦਿਆਰਥੀਆਂ ਨਵਰੀਤ ਕੌਰ (ਅੱਠਵੀਂ), ਚਰਨਪ੍ਰੀਤ ਕੌਰ (ਅੱਠਵੀਂ), ਸ਼ਰਨਪ੍ਰੀਤ ਕੌਰ, ਸ਼ਰਨਜੀਤ ਕੌਰ, ਸ਼ੈਲੀ ਸ਼ਰਮਾ ਨੂੰ ਵੀ ਸਟੱਡੀ ਸਰਕਲ ਵੱਲੋਂ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਰਿਤੂ ਨੰਦਾ ਨੇ ਜੇਤੂ ਵਿਦਿਆਰਥੀਆਂ, ਇੰਚਾਰਜ ਅਧਿਆਪਕ ਸਤਿੰਦਰ ਕੌਰ, ਸਿਮਰਜੀਤ ਕੌਰ, ਕਿਰਨਦੀਪ ਕੌਰ ਤੇ ਰਮਨਪ੍ਰੀਤ ਕੌਰ ਨੂੰ ਵਧਾਈ ਦਿੱਤੀ।

Advertisement

Advertisement