ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਮੰਜੀ ਸਾਹਿਬ ਵਿੱਚ ਦਸਤਾਰ ਤੇ ਗੁਰਬਾਣੀ ਕੰਠ ਮੁਕਾਬਲੇ

06:27 AM Aug 15, 2024 IST
ਜੇਤੂ ਬੱਚਿਆਂ ਨੂੰ ਸਨਮਾਨਦੇ ਹੋਏ ਪ੍ਰਬੰਧਕ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੀ ਅਗਵਾਈ ਹੇਠ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਸਾਲਾਨਾ ਜੋੜ ਮੇਲੇ ਦੌਰਾਨ ਮੁਕਾਬਲੇ ਕਰਵਾਏ ਗਏ। ਜਾਣਕਾਰੀ ਮੁਤਾਬਕ ਆਲੇ-ਦੁਆਲੇ ਦੇ 10 ਸਕੂਲਾਂ ਦੇ 700 ਬੱਚਿਆਂ ਨੇ ਸੁੰਦਰ ਦਸਤਾਰ, ਦੁਮਾਲੇ ਤੇ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਸੰਦੀਪ ਸਿੰਘ ਬੀਜਾ, ਕਰਨਵੀਰ ਸਿੰਘ ਚਾਵਾ ਅਤੇ ਪ੍ਰਗਟ ਸਿੰਘ ਨੇ ਨਿਭਾਈ। ਗੁਰਬਾਣੀ ਕੰਠ ਦੇ ਸੀਨੀਅਰ ਗਰੁੱਪ ਵਿੱਚ ਤੇਜਸ ਕੌਰ ਨੇ ਪਹਿਲਾ, ਗੁਰਪ੍ਰਤਾਪ ਸਿੰਘ ਨੇ ਦੂਜਾ ਅਤੇ ਅਮਨਪ੍ਰੀਤ ਕੌਰ ਨੇ ਤੀਜਾ, ਜੂਨੀਅਰ ਗਰੁੱਪ ਵਿੱਚ ਇਸ਼ਮੀਤ ਕੌਰ ਨੇ ਪਹਿਲਾ, ਹਰਗੁਣ ਕੌਰ ਨੇ ਦੂਜਾ ਅਤੇ ਹਰਲੀਨ ਕੌਰ ਨੇ ਤੀਜਾ, ਦੁਮਾਲਾ ਸਜਾਉਣ ਲੜਕਿਆਂ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ, ਅਨਮੋਲਦੀਪ ਸਿੰਘ ਨੇ ਦੂਜਾ ਅਤੇ ਦਲਜੀਤ ਸਿੰਘ ਨੇ ਤੀਜਾ, ਲੜਕੀਆਂ ਵਿੱਚ ਬਾਜ਼ ਕੌਰ ਨੇ ਪਹਿਲਾ, ਮਹਿਕਪ੍ਰੀਤ ਕੌਰ ਨੇ ਦੂਜਾ ਅਤੇ ਬਲਰਾਜ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਨਕਦ ਇਨਾਮ ਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।

Advertisement

Advertisement