ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰਬੰਦੀ ਸਮਾਗਮ
09:08 AM Dec 12, 2024 IST
ਪੱਤਰ ਪ੍ਰੇਰਕ
ਅੰਮ੍ਰਿਤਸਰ, 11 ਦਸੰਬਰ
ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ 555ਵੇਂ ਗੁਰਪੁਰਬ ਨੂੰ ਸਮਰਪਿਤ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦਸਤਾਰ ਨਾਲ ਜੋੜਨ ਲਈ ਸੱਤਵੀਂ ਜਮਾਤ ਵਿੱਚ ਪੜ੍ਹ ਰਹੇ ਬੱਚਿਆਂ ਦੀ ਦਸਤਾਰਬੰਦੀ ਵੀ ਕੀਤੀ ਗਈ। ਸਮਾਗਮ ਦਾ ਆਰੰਭ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਨਾਲ ਕੀਤਾ ਗਿਆ। ਇਸ ਮੌਕੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਕੂਲ ਵਿਚ ਲੱਗੇ 65 ਕਿਲੋਵਾਟ ਦੇ ਸੋਲਰ ਪਲਾਂਟ ਦਾ ਉਦਘਾਟਨ ਕੀਤਾ। ਸੈਸ਼ਨ 2023-2024 ਦੌਰਾਨ ਆਈ.ਸੀ.ਐਸ.ਈ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਵਿਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ 46 ਵਿਦਿਆਰਥੀਆਂ ਤੋਂ ਇਲਾਵਾ ਸੈਸ਼ਨ 2024-25 ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ 20 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
Advertisement
Advertisement