ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸੂਹਾ: ਬਿਜਲੀ ਸਪਲਾਈ ਦਾ ਬੁਰਾ ਹਾਲ, ਲੋਕ ਹਾਲੋ-ਬੇਹਾਲ

07:44 AM Jul 20, 2024 IST
ਪਾਵਰਕੌਮ ਦੇ ਐਕਸੀਅਨ ਨੂੰ ਮੰਗ ਪੱਤਰ ਸੌਂਪਦੇ ਹੋਏ ਵਪਾਰ ਮੰਡਲ ਦੇ ਆਗੂ।

ਭਗਵਾਨ ਦਾਸ ਸੰਦਲ
ਦਸੂਹਾ, 19 ਜੁਲਾਈ
ਸ਼ਹਿਰ ਦੀਆਂ ਕਈ ਕਲੋਨੀਆਂ ਅਤੇ ਬਾਜ਼ਾਰਾਂ ਵਿੱਚ ਰੋਜ਼ਾਨਾ ਘੰਟਿਆਂਬੱਧੀ ਬਿਜਲੀ ਦੇ ਕੱਟਾਂ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਨਾਲ ਜੂਝਣਾ ਪੈ ਰਿਹਾ ਹੈ। ਇਸ ਸਬੰਧੀ ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠਲੇ ਵਫਦ ਵੱਲੋਂ ਪਾਵਰਕੌਮ ਦੇ ਐਕਸੀਅਨ ਜਸਵੰਤ ਸਿੰਘ ਪਾਬਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਆਗੂਆਂ ਦੱਸਿਆ ਕਿ ਥੋੜ੍ਹੀ ਜਿਹੀ ਬਾਰਿਸ਼ ਅਤੇ ਹਨ੍ਹੇਰੀ ਆਉਣ ’ਤੇ ਹੀ ਬਿਜਲੀ ਗੁੱਲ ਹੋ ਜਾਂਦੀ ਹੈ। ਕਈ ਵਾਰ ਰਾਤ ਨੂੰ ਬਿਜਲੀ ਦੀ ਸਪਲਾਈ ਠੱਪ ਹੋ ਜਾਂਦੀ ਹੈ ਤੇ ਲੋਕਾਂ ਨੂੰ ਰਾਤ ਜਾਗ ਕੇ ਕੱਢਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਦਿਨ ਵੇਲੇ 6 ਤੋਂ 10 ਵਾਰ ਬਿਜਲੀ ਦੇ ਅਣਐਲਾਨੇ ਕੱਟ ਲਗਾਏ ਜਾਂਦੇ ਹਨ ਜਿਸ ਨਾਲ ਜਿੱਥੇ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੁੰਦਾ ਹੈ ਉੱਥੇ ਹੀ ਲੋਕ ਹਾਲੋ ਬੇਹਾਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਤ ਨੂੰ 2 ਹੀ ਲਾਈਨਮੈਨ ਡਿਊਟੀ ’ਤੇ ਤਾਇਨਾਤ ਹੁੰਦੇ ਹਨ ਜਿਸ ਕਾਰਨ ਬਿਜਲੀ ਠੱਪ ਹੋਣ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵਿੱਚ ਲੰਮਾ ਸਮਾਂ ਲੱਗਦਾ ਹੈ। ਉਨਾਂ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ ਨੂੰ ਦਰੁਸਤ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਬਿਜਲੀ ਦੀ ਨਿਰਵਿਘਨ ਸਪਲਾਈ ਲਈ ਯਤਨ ਜਾਰੀ: ਐਕਸੀਅਨ
ਪਾਵਰਕੌਮ ਦੇ ਐਕਸੀਅਨ ਜਸਵੰਤ ਸਿੰਘ ਪਾਬਲਾ ਨੇ ਵਪਾਰੀਆਂ ਨੂੰ ਸਮੱਸਿਆ ਦੇ ਹੱਲ ਦਾ ਭਰੋਸਾ ਦਿੰਦਿਆਂ ਆਖਿਆ ਕਿ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਲੋੜੀਂਦੀ ਮੁਰੰਮਤ ਕਰਨ ਲਈ ਹੀ ਸਮਾਂਬੱਧ ਕੱਟ ਲਗਾਏ ਜਾਂਦੇ ਹਨ ਜਦੋਂਕਿ ਕਈ ਖੇਤਰਾਂ ਦੇ ਟਰਾਂਸਫਾਰਮਾਂ ’ਤੇ ਵਾਧੂ ਲੋਡ ਪੈਣ ਕਾਰਨ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ।

Advertisement

Advertisement
Advertisement