ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸੂਹਾ: ਦੁਕਾਨਦਾਰ ’ਤੇ ਗੋਲੀਆਂ ਚਲਾਈਆਂ

08:21 AM Jul 29, 2024 IST

ਭਗਵਾਨ ਦਾਸ ਸੰਦਲ
ਦਸੂਹਾ, 28 ਜੁਲਾਈ
ਇਲਾਕੇ ਵਿੱਚ ਲੁਟੇਰਿਆਂ ਨੇ ਦੋ ਦੁਕਾਨਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਪਹਿਲੀ ਘਟਨਾ ਵਿੱਚ ਚਾਰ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੀਤੀ ਰਾਤ ਨੇੜਲੇ ਪਿੰਡ ਸੱਗਰਾ ’ਚ ਇੱਕ ਦੁਕਾਨਦਾਰ ’ਤੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸੱਗਰਾ ਵਜੋਂ ਹੋਈ ਹੈ, ਜਿਸ ਨੂੰ ਦਸੂਹਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਦੂਜੇ ਮਾਮਲੇ ’ਚ ਪਿੰਡ ਬਿੱਸੋਚੱਕ ਵਿੱਚ 2 ਮੋਟਰਸਾਈਕਲ ਸਵਾਰ ਲੁਟੇਰੇ ਪਿਸਤੌਲ ਦਿਖਾ ਕੇ ਇਕ ਦੁਕਾਨਦਾਰ ਦੇ ਕਰਿੰਦੇ ਰਾਹੁਲ ਪੁੱਤਰ ਨਸੀਬ ਸਿੰਘ ਕੋਲੋਂ 7 ਹਜ਼ਾਰ ਦੀ ਨਕਦੀ ਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ।

Advertisement

Advertisement