For the best experience, open
https://m.punjabitribuneonline.com
on your mobile browser.
Advertisement

ਪਰਿਵਾਰ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋਈ ਨੂੰਹ

07:58 AM Jul 17, 2024 IST
ਪਰਿਵਾਰ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋਈ ਨੂੰਹ
Advertisement

ਪੱਤਰ ਪ੍ਰੇਰਕ
ਕਾਲਾਂਵਾਲੀ, 16 ਜੁਲਾਈ
ਮੰਡੀ ਕਾਲਾਂਵਾਲੀ ਵਿੱਚ ਦੋ ਮਹੀਨੇ ਪਹਿਲਾਂ ਵਿਆਹੀ ਹੋਈ ਨੂੰਹ ਇੱਕ ਪਰਿਵਾਰ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਈ। ਪੀੜਤ ਪਰਿਵਾਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਇਲਾਕੇ ਦੇ ਇਕ ਪਿੰਡ ਦੀ ਲੜਕੀ ਦਾ ਵਿਆਹ ਕਰੀਬ 2 ਮਹੀਨੇ ਪਹਿਲਾਂ ਕਾਲਾਂਵਾਲੀ ਵਿਚ ਹੋਇਆ ਸੀ, ਜਿਸ ਦਾ ਖਰਚਾ ਦੋਵਾਂ ਪਰਿਵਾਰਾਂ ਨੇ ਆਪਣੀ ਹੈਸੀਅਤ ਮੁਤਾਬਕ ਕੀਤਾ ਸੀ। ਵਿਆਹ ਨੂੰ ਲੈ ਕੇ ਦੋਵਾਂ ਪਰਿਵਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਕੋਈ ਵਿਵਾਦ ਨਹੀਂ ਸੀ ਪਰ ਲੜਕੀ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਸ ਦੇ ਵਿਆਹ ਤੋਂ ਪਹਿਲਾਂ ਕਿਸੇ ਹੋਰ ਲੜਕੇ ਨਾਲ ਪ੍ਰੇਮ ਸਬੰਧ ਸਨ। ਲੜਕੇ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਰਾਤ ਨੂੰ ਲੜਕੀ ਨੇ ਆਪਣੇ ਪਤੀ, ਸੱਸ ਅਤੇ ਸਹੁਰੇ ਨੂੰ ਬਾਜ਼ਾਰ ’ਚੋਂ ਖਰੀਦੀ ਆਈਸਕ੍ਰੀਮ ’ਚ ਨੀਂਦ ਵਾਲੀਆਂ ਵਾਲੀਆਂ ਗੋਲੀਆਂ ਦੇ ਦਿੱਤੀਆਂ। ਸੱਸ, ਸਹੁਰਾ ਅਤੇ ਉਨ੍ਹਾਂ ਦਾ ਛੋਟਾ ਪੁੱਤਰ ਛੱਤ ’ਤੇ ਸੌਂ ਗਏ ਜਦਕਿ ਪਤੀ-ਪਤਨੀ ਹੇਠਾਂ ਕਮਰੇ ’ਚ ਸੁੱਤੇ ਹੋਏ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਜਦੋਂ ਸਵੇਰੇ ਕਰੀਬ 3 ਵਜੇ ਉਸ ਦੇ ਗੁਆਂਢੀਆਂ ਨੇ ਉਸ ਦੇ ਘਰ ਦਾ ਗੇਟ ਖੁੱਲ੍ਹਾ ਦੇਖਿਆ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ।

Advertisement

Advertisement
Author Image

sukhwinder singh

View all posts

Advertisement
Advertisement
×