ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਤੇ ਪੁਲੀਸ ਮੁਖੀ ਵੱਲੋਂ ਮੋਰਚੇ ਦੇ ਆਗੂਆਂ ਨਾਲ ਗੱਲਬਾਤ

08:54 AM Nov 05, 2024 IST
ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਨਾਨਕ ਸਿੰਘ।

ਸੁਭਾਸ਼ ਚੰਦਰ
ਸਮਾਣਾ, 4 ਨਵੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨਾਲ ਨਿਪਟਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਚੇ ਟਾਵਰ ’ਤੇ ਬੀਤੀ 12 ਅਕਤੂਬਰ ਤੋਂ ਚੜ੍ਹੇ ਸਾਬਕਾ ਫੌਜੀ ਭਾਈ ਗੁਰਜੀਤ ਸਿੰਘ ਵਲੋਂ 5 ਨਵੰਬਰ ਦੇ ਦਿੱਤੇ ਅਲਟੀਮੇਟਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਅਤੇ ਪਟਿਆਲਾ ਦੇ ਪੁਲੀਸ ਮੁਖੀ ਨਾਨਕ ਸਿੰਘ ਨੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਮਾਮਲੇ ਦੇ ਸੁਖਾਵੇਂ ਹੱਲ ਲਈ ਸੋਚ ਵਿਚਾਰ ਕੀਤੀ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ।
ਮੋਰਚੇ ਦੇ ਆਗੂਆਂ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ, ਭਾਈ ਸਰੂਪ ਸਿੰਘ ਸੰਧਾ, ਭਾਈ ਬਗੀਚਾ ਸਿੰਘ ਵੜੈਚ ਅਤੇ ਭਾਈ ਤਲਵਿੰਦਰ ਸਿੰਘ ਔਲਖ ਨੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਨਾਨਕ ਸਿੰਘ ਨੂੰ ਦੱਸਿਆ ਕਿ ਮੱਧ ਪ੍ਰਦੇਸ਼ ਸਰਕਾਰ ਨੇ ਗਊ ਹੱਤਿਆ ਅਤੇ ਉੱਤਰ ਪ੍ਰਦੇਸ਼ ਸਰਕਾਰ ਨੇ ਲਵ ਜਿਹਾਦ ਸਬੰਧੀ ਕਾਨੂੰਨ ਪਾਸ ਕੀਤੇ ਹਨ ਅਤੇ ਲਾਗੂ ਵੀ ਕਰ ਦਿੱਤੇ ਹਨ ਪਰ ਸਰਬਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸਖ਼ਤ ਕਾਨੂੰਨ ਨਹੀਂ ਬਣਾਇਆ। ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤਾ ਕਾਨੂੰਨ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਲੰਮੇ ਸਮੇਂ ਤੋਂ ਪਿਆ ਹੈ ਪਰ ਪੰਜਾਬ ਸਰਕਾਰ ਅਵੇਸਲੀ ਬੈਠੀ ਹੈ। ਪੰਜਾਬ ਸਰਕਾਰ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਕਾਨੂੰਨ ਅੰਤਿਮ ਛੋਹ ਨਹੀਂ ਦਿੱਤੀ, ਲਾਗੂ ਕਰਨਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਆਖਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ ਅਤੇ ਬੇਗਾਨਗੀ ਦਾ ਅਹਿਸਾਸ ਦਵਾ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦਾ ਸ਼ਾਂਤ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੋਵਾਂ ਉੱਚ ਅਧਿਕਾਰੀਆਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਮਾਮਲੇ ਸਬੰਧੀ ਅਤਿ ਗੰਭੀਰ ਹਨ ਅਤੇ ਮਾਮਲੇ ਦਾ ਸੁਖਾਵਾਂ ਹੱਲ ਚਾਹੁੰਦੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਟਾਵਰ ’ਤੇ ਚੜ੍ਹੇ ਭਾਈ ਗੁਰਜੀਤ ਸਿੰਘ ਕੋਈ ਸਖ਼ਤ ਫ਼ੈਸਲਾ ਨਾ ਕਰਨ। ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਨਾਨਕ ਸਿੰਘ ਨੇ ਆਖਿਆ ਕਿ ਉਹ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਮਾਮਲਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਆਖਿਆ ਕਿ ਕਾਨੂੰਨ ਪਾਸ ਕਰਨ ਦੀ ਕਾਰਵਾਈ ਲੰਮੀ ਹੈ। ਇਸ ਮੌਕੇ ਪੁਲੀਸ ਉੱਪ-ਕਪਤਾਨ ਸਮਾਣਾ ਗੁਰਇਕਬਾਲ ਸਿੰਘ ਸਿਕੰਦ ਵੀ ਮੌਜੂਦ ਸਨ।

Advertisement

Advertisement