ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹੀਨੇ ’ਚ ਇੱਕ ਰਾਤ ਪਿੰਡ ਬਿਤਾਉਣਗੇ ਡੀਸੀ ਤੇ ਐੱਸਪੀ

07:44 AM Jan 05, 2025 IST

ਆਤਿਸ਼ ਗੁਪਤਾ
ਚੰਡੀਗੜ੍ਹ, 4 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀਸੀ) ਅਤੇ ਪੁਲੀਸ ਕਪਤਾਨਾਂ (ਐੱਸਪੀ) ਨੂੰ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਮਹੀਨੇ ਵਿੱਚ ਇਕ ਰਾਤ ਪਿੰਡ ਵਿੱਚ ਗੁਜ਼ਾਰਨ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ ਡੀਸੀ ਤੇ ਐੱਸਪੀ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡਾਂ ਵਿੱਚ ਰਾਤ ਗੁਜ਼ਾਰਨ ਸਬੰਧੀ ਰਿਪੋਰਟ ਤਿਆਰ ਕਰਕੇ ਸੂਬੇ ਦੇ ਮੁੱਖ ਸਕੱਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡਿਪਟੀ ਕਮਿਸ਼ਨਰਾਂ ਨੂੰ ਵੱਖ-ਵੱਖ ਥਾਵਾਂ ’ਤੇ ਹਫ਼ਤਾਵਰੀ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਮੀਟਿੰਗਾਂ ਵਿੱਚ ਡੀਸੀਪੀ, ਡੀਐੱਸਪੀ ਤੇ ਐੱਸਡੀਐੱਮ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ, ਜਿਸ ਨਾਲ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਬਣਦੇ ਫੈਸਲੇ ਲਏ ਜਾ ਸਕਣ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪਿੰਡਾਂ ਵਿੱਚ ਰਾਤ ਗੁਜ਼ਾਰਨ ਨਾਲ ਲੋਕਾਂ ਦੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਧੀਆ ਤਾਲਮੇਲ ਬਣ ਸਕੇਗਾ। ਇਹ ਤਾਲਮੇਲ ਸੂਬੇ ਵਿੱਚੋਂ ਨਸ਼ਾ ਤਸਕਰੀ ਤੇ ਹੋਰ ਗੈਰ ਸਮਾਜਿਕ ਅਨਸਰਾਂ ਵਿਰੁੱਧ ਨੱਥ ਪਾਉਣ ਵਿੱਚ ਕਾਮਯਾਬ ਹੋਵੇਗਾ। ਸ੍ਰੀ ਸੈਣੀ ਨੇ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਨੂੰ ਲੋਕਾਂ ਵਿੱਚ ਪ੍ਰਸ਼ਾਸਨ ਤੇ ਸੂਬਾ ਸਰਕਾਰ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਅਜਿਹੇ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਸਿਰ ਨਿਪਟਾਰਾ ਕੀਤਾ ਜਾਵੇ। ਇਸ ਬਾਰੇ ਰਿਪੋਰਟ ਮੁੱਖ ਸਕੱਤਰ ਨੂੰ ਭੇਜੀ ਜਾਵੇ।

Advertisement

Advertisement