ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਤੇ ਐੱਸਐੱਸਪੀ ਵੱਲੋਂ ਪਿੰਡਾਂ ਦਾ ਰੁਖ਼

10:12 AM Oct 10, 2024 IST
ਭੂਦਨ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਤੇ ਐੱਸਐੱਸਪੀ। -ਫੋਟੋ ਰਾਣੂ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮਾਲੇਰਕੋਟਲਾ/ਸੰਦੌੜ, 9 ਅਕਤੂਬਰ
ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਅਧੀਨ ਪੈਂਦੇ ਹੌਟ-ਸਪਾਟ ਪਿੰਡ ਭੂਦਨ, ਕੁਠਾਲਾ, ਖਰਦ, ਕਸਬਾ ਅਤੇ ਦਸੌਂਧਾ ਸਿੰਘ ਦਾ ਦੌਰਾ ਕੀਤਾ। ਉਕਤ ਪਿੰਡਾਂ ਵਿੱਚ ਦੋਵੇਂ ਅਧਿਕਾਰੀਆਂ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁਪਰੀਮ ਕੋਰਟ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਪਰਾਲੀ ਨਾ ਸਾੜਨ ਬਾਰੇ ਆਦੇਸ਼ਾਂ ਬਾਰੇ ਜਾਣੂ ਕਰਵਾਇਆ। ਡਾ. ਪੱਲਵੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ । ਕਿਸਾਨ ਪਿੰਡ ਦੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਐਸ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰਕੇ ਵੀ ਪਰਾਲੀ ਨੂੰ ਬਿਨਾਂ ਅੱਗ ਲਾਏ ਸੰਭਾਲ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਸ ਨੂੰ ਸੰਭਾਲਣ ਦੇ ਫ਼ਾਇਦੇ ਹਨ। ਇਸ ਲਈ ਕਿਸਾਨ ਪ੍ਰਸ਼ਾਸਨ ਦਾ ਸਾਥ ਦੇ ਕੇ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਅੱਗੇ ਆਉਣ ਤਾਂ ਜੋ ਪਰਾਲੀ ਤੇ ਨਾੜ ਨੂੰ ਅੱਗ ਲਾਉਣ ਦੇ ਨੁਕਸਾਨ ਤੋਂ ਬਚਿਆ ਜਾ ਸਕੇ।
ਡਕਾਲਾ (ਪੱਤਰ ਪ੍ਰੇਰਕ): ਸਥਾਨਕ ਡਕਾਲਾ ਅਨਾਜ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ| ਖ਼ਰੀਦ ਦੀ ਸ਼ੁਰੂਆਤ ਮੌਕੇ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਦੇ ਭਰਾ ਹਰਜਿੰਦਰ ਸਿੰਘ ਜੌੜਾਮਾਜਰਾ ਵਿਸ਼ੇਸ ਤੌਰ ’ਤੇ ਪਹੁੰਚੇ| ਉਨ੍ਹਾਂ ਮੰਡੀ ’ਚ ਮੌਜੂਦ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਖ਼ਰੀਦ ਬੇਰੋਕ ਜਾਰੀ ਰਹੇਗੀ| ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ|

Advertisement

Advertisement