For the best experience, open
https://m.punjabitribuneonline.com
on your mobile browser.
Advertisement

ਡੀਸੀ ਤੇ ਐੱਸਐੱਸਪੀ ਨੇ ਖੇਤਾਂ ’ਚ ਪਰਾਲੀ ਨੂੰ ਲਾਈ ਅੱਗ ਬੁਝਵਾਈ

11:31 AM Nov 11, 2024 IST
ਡੀਸੀ ਤੇ ਐੱਸਐੱਸਪੀ ਨੇ ਖੇਤਾਂ ’ਚ ਪਰਾਲੀ ਨੂੰ ਲਾਈ ਅੱਗ ਬੁਝਵਾਈ
ਮਾਨਸਾ ਦੇ ਡੀਸੀ ਤੇ ਐੱਸਐੱਸਪੀ ਪਰਾਲੀ ਨੂੰ ਲਾਈ ਅੱਗ ਬੁਝਵਾਉਂਦੇ ਹੋਏ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 10 ਨਵੰਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਡਾ. ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਅਤੇ ਜਿਨ੍ਹਾਂ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ, ਉਥੇ ਜਾ ਕੇ ਅੱਗੇ ਨੂੰ ਬੁਝਾਇਆ। ਉਨ੍ਹਾਂ ਪਿੰਡ ਜਵਾਹਰਕੇ, ਬਰਨਾਲਾ, ਗੜੱਦੀ, ਧਲੇਵਾਂ,ਬੱਛੋਆਣਾ, ਰੱਲੀ, ਦੋਦੜਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨਾ ਨਹੀਂ, ਸਗੋਂ ਉਸ ਦਾ ਯੋਗ ਪ੍ਰਬੰਧਨ ਕਰਕੇ ਖੇਤਾਂ ਵਿੱਚ ਵਾਹੁਣਾ ਹੀ ਸਹੀ ਹੱਲ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਲਗਾਤਾਰ ਨਜ਼ਰਸ਼ਾਨੀ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੱਬਾਂ ਭਾਰ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਐਕਸ-ਸੀਟੂ ਅਤੇ ਇਨ-ਸੀਟੂ ਮੈਨੇਜਮੈਂਟ ਰਾਹੀਂ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੇ ਮਿੱਤਰ ਕੀੜੇ ਮਰ ਜਾਂਦੇ ਹਨ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ’ਤੇ ਸਖਤ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement