For the best experience, open
https://m.punjabitribuneonline.com
on your mobile browser.
Advertisement

ਡੀਸੀ ਤੇ ਐੱਸਐੱਸਪੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

06:41 AM Jul 03, 2024 IST
ਡੀਸੀ ਤੇ ਐੱਸਐੱਸਪੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਲੋਕਾਂ ਦੀਆਂ ਸਿ਼ਕਾਇਤਾਂ ਸੁਣਦੇ ਹੋਏ ਅਧਿਕਾਰੀ।
Advertisement

ਪਵਨ ਵਰਮਾ
ਧੂਰੀ, 2 ਜੁਲਾਈ
‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪ, ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਜਾ ਕੇ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋ ਰਹੇ ਹਨ।’ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਧੂਰੀ ਨੇੜਲੇ ਪਿੰਡ ਭਲਵਾਨ ’ਚ ਲਾਏ ਗਏ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਅਮਲਾ ਖੁਦ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਦੀਆਂ ਪ੍ਰਸ਼ਾਸਨਿਕ ਜ਼ਰੂਰਤਾਂ ਨੂੰ ਪੂਰਾ ਕਰ ਰਿਹਾ ਹੈ ਤਾਂ ਜੋ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਉਣ-ਜਾਣ ਵਿੱਚ ਆਪਣਾ ਸਮਾਂ ਤੇ ਧਨ ਨਸ਼ਟ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕੈਂਪ ਦੌਰਾਨ ਲਗਭਗ 3 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਬੰਧਤ ਸਮੱਸਿਆਵਾਂ ਦੇ ਤਰਜੀਹੀ ਆਧਾਰ ’ਤੇ ਯੋਗ ਨਿਪਟਾਰੇ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਪੱਖੀ ਸੋਚ ਨੂੰ ਜ਼ਿਲ੍ਹੇ ਵਿੱਚ ਇੰਨ-ਬਿੰਨ ਲਾਗੂ ਕਰਦੇ ਹੋਏ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੇ ਕੰਮਕਾਰ ਕਰਵਾਉਣ ਵਿੱਚ ਵਿਭਾਗੀ ਪੱਧਰ ’ਤੇ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਕੋਲੋਂ ਕੰਮ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਫੌਰੀ ਮਾਮਲਾ ਧਿਆਨ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਐਸੀਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ, ਡੀਐਸਪੀ ਤਲਵਿੰਦਰ ਸਿੰਘ, ਤਹਿਸੀਲਦਾਰ ਦਿਵਿਆ ਸਿੰਗਲਾ ਤੇ ਬੀਡੀਪੀਓ ਪਰਦੀਪ ਕੁਮਾਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×