ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਅਤੇ ਐੱਸਐੱਸਪੀ ਨੇ ਬੂਟੇ ਲਾਏ

07:29 AM Aug 07, 2024 IST
ਮਾਨਸਾ ਦੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਤੇ ਹੋਰ ਅਧਿਕਾਰੀ ਬੂਟੇ ਲਾਉਂਦੇ ਹੋਏ।

ਪੱਤਰ ਪ੍ਰੇਰਕ
ਮਾਨਸਾ, 6 ਅਗਸਤ
ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਐਸਐਸਪੀ ਭਾਗੀਰਥ ਸਿੰਘ ਮੀਨਾ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 100 ਤੋਂ ਵਧੇਰੇ ਪੌਦੇ ਲਗਾਏ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਪ੍ਰਬੰਧਕੀ ਕੰਪਲੈਕਸ ਵਿਚ ਲਗਾਏ ਪੌਦਿਆਂ ਦੀ ਦੇਖਭਾਲ ਲਈ ਹਰੇਕ ਅਧਿਕਾਰੀ, ਕਰਮਚਾਰੀ ਨੂੰ ਨਿੱਜੀ ਜਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪੰਚਾਇਤੀ ਥਾਵਾਂ ਅਤੇ ਸ਼ਹਿਰਾਂ ਅੰਦਰ ਖਾਲੀ ਪਈਆਂ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ।
ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੌਦਾ ਲਾਉਂਦਿਆਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਘਰ ਅਤੇ ਘਰਾਂ ਦੇ ਬਾਹਰ ਖਾਲੀ ਪਈਆਂ ਥਾਵਾਂ ’ਤੇ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਏਡੀਸੀ (ਜ) ਨਿਰਮਲ ਓਸੇਪਚਨ, ਏਡੀਸੀ (ਵਿਕਾਸ) ਅਮਿਤ ਬੈਂਬੀ, ਐੱਸਡੀਐੱਮ ਨਿਤੇਸ਼ ਕੁਮਾਰ ਜੈਨ, ਐੱਸਡੀਐੱਮ ਗਗਨਦੀਪ ਸਿੰਘ, ਐਸ.ਪੀ. (ਐਚ) ਜਸਕੀਰਤ ਸਿੰਘ ਵੀ ਮੌਜੂਦ ਸਨ।

Advertisement

Advertisement
Advertisement