For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ

07:04 AM Apr 15, 2024 IST
ਡੀਸੀ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਪਰੈਲ
ਇੱਥੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ ’ਤੇ ਭਾਈਵਾਲ ਬਣਨਾ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਫ਼ਲਸਫ਼ੇ ਅਤੇ ਵਿਚਾਰਧਾਰਾ ਨੂੰ ਹਕੀਕਤ ਵਿੱਚ ਉਭਾਰਨ ਦੀ ਲੋੜ ਹੈ ਅਤੇ ਨੈਤਿਕਤਾ ਅਤੇ ਸਮਝਦਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਅਪੀਲ ਕੀਤੀ ਹੈ।

Advertisement

Advertisement
Author Image

Advertisement
Advertisement
×