For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ 32.79 ਕਰੋੜ ਦੇ ਜਲ ਸਪਲਾਈ ਕੰਮਾਂ ਨੂੰ ਪ੍ਰਵਾਨਗੀ

06:23 AM Nov 30, 2024 IST
ਡੀਸੀ ਵੱਲੋਂ 32 79 ਕਰੋੜ ਦੇ ਜਲ ਸਪਲਾਈ ਕੰਮਾਂ ਨੂੰ ਪ੍ਰਵਾਨਗੀ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜਲ ਸਪਲਾਈ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 29 ਨਵੰਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ਼-2) ਅਧੀਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਅਤੇ ਬੰਦ ਪਈਆਂ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ 10 ਦਸੰਬਰ ਤੱਕ ਦਿੱਤੇ ਗਏ ਓ.ਡੀ.ਐਫ ਪਲੱਸ ਮਾਡਲ ਦੇ ਟੀਚੇ ਨੂੰ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ 37 ਬੰਦ ਪਈਆਂ ਸਕੀਮਾਂ ਨੂੰ ਜਲ ਸਪਲਾਈ ਸਕੀਮਾਂ ਦੇ ਫੰਡਾਂ ਦਾ ਪ੍ਰਬੰਧ 15ਵੇਂ ਵਿੱਤ ਕਮਿਸ਼ਨ ਵਿੱਚੋਂ ਕਰਨ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਅਤੇ ਰੋਜ਼ਾਨਾ ਇਸ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਵਲੋਂ ਜਲ ਸਪਲਾਈ ਸਕੀਮਾਂ ਲਈ 32.79 ਕਰੋੜ ਰੁਪਏ ਦੇ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।
ਜ਼ਿਲ੍ਹਾ ਸੈਨੀਟੇਸ਼ਨ ਅਫਸਰ ਚਰਨਦੀਪ ਸਿੰਘ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਅੰਮ੍ਰਿਤਸਰ ਵੱਲੋਂ ਸਵੱਛ ਭਾਰਤ ਮਿਸ਼ਨ ਦੇ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇੇੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਲਈ ਸੈਲਫ ਹੈਲਪ ਗਰੁੱਪਾਂ, ਵਾਲੰਟੀਅਰਾਂ, ਐਨ.ਜੀ.ਓਜ਼ ਆਦਿ ਦੀ ਮਦਦ ਲਈ ਜਾਵੇ।

Advertisement

Advertisement
Advertisement
Author Image

sukhwinder singh

View all posts

Advertisement