ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਨੇ ਝੁੱਗੀਆਂ ’ਚ ਰਹਿਣ ਵਾਲੇ ਬੱਚਿਆਂ ਨਾਲ ਦੀਵਾਲੀ ਮਨਾਈ

06:11 AM Nov 12, 2023 IST
featuredImage featuredImage
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਲੱਮ ਬੱਚਿਆਂ ਨਾਲ ਗਰੀਨ ਦੀਵਾਲੀ ਮਨਾਉਂਦੇ ਹੋਏ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਨਵੰਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਝੁੱਗੀਆਂ ’ਚ ਰਹਿੰਦੇ ਬੱਚਿਆਂ ਦੀ ਭਲਾਈ ਲਈ ਕੰਮ ਕਰਦੀ ਸੰਸਥਾ ‘ਸ੍ਰੀ ਗੁਰੂ ਨਾਨਕ ਦੇਵ ਸਲਮ ਸੁਸਾਇਟੀ’ ਨਾਲ ਮਿਲ ਕੇ ਤਫ਼ਜੱਲਪੁਰਾ ਵਿੱਚ ਸਲੱਮ ਬੱਚਿਆਂ ਨਾਲ ਮਿਲ ਕੇ ਹਰੀ ਦੀਵਾਲੀ ਮਨਾਈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਹਰੀ ਦੀਵਾਲੀ ਮਨਾਉਣ ਦੇ ਇਸ ਸਮਾਰੋਹ ਮੌਕੇ ਇਨ੍ਹਾਂ ਬੱਚਿਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਲੱਮ ਖੇਤਰ ਵਿੱਚ ਰਹਿ ਰਹੇ ਬੱਚਿਆਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਵੀ ਵਿਸ਼ਵਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਬੱਚਿਆਂ ਨੂੰ ਆਪਣੇ ਜੀਵਨ ਵਿੱਚ ਟੀਚੇ ਨਿਰਧਾਰਤ ਕਰਨ ਅਤੇ ਉਸ ਟੀਚੇ ’ਤੇ ਪਹੁੰਚਣ ਲਈ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾ ਕੇਵਲ ਬੱਚਿਆਂ, ਸਗੋਂ ਉਨ੍ਹਾਂ ਦੇ ਮਾਪਿਆਂ ਦੀ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਸਲਮ ਸੁਸਾਇਟੀ ਵਿਚੋਂ ਪੜਕੇ ਬੀ.ਟੈਕ ਅਤੇ ਨਰਸਿੰਗ ਕਰ ਰਹੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਘਰ ਜਾ ਕੇ ਮਾਪਿਆਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ, ਸਲੱਮ ਬੱਚਿਆਂ ਨਾਲ ਕਾਫ਼ੀ ਸਮਾਂ ਬਿਤਾਇਆ। ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ,ਉਨ੍ਹਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਸਕੂਲ ਬੈਗ, ਪੈਨ, ਕਾਪੀਆਂ ਅਤੇ ਪੈਨਸਲਾਂ ਵੰਡ ਕੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਸੰਸਥਾ ਦੇ ਪ੍ਰਧਾਨ ਭਾਨ ਸਿੰਘ ਜੱਸੀ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਲੱਮ ਖੇਤਰਾਂ ਅੰਦਰ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਮੌਕੇ ਸੰਸਥਾ ਵੱਲੋਂ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਵਿੱਚ ਬੇਬੀ ਸ਼ਰਮਾ, ਮੀਨਾਕਸ਼ੀ, ਸੋਨੀਆਂ, ਸੁਖਵਿੰਦਰ ਸਿੰਘ, ਅਵਤਾਰ ਸ਼ੇਰਗਿੱਲ, ਗੁਰਪ੍ਰੀਤ ਸਿੰਘ, ਅਮਨਿੰਦਰ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਪ੍ਰਿਤਪਾਲ ਸਿੰਘ ਸਿੱਧੂ, ਅਰਜਨਾ ਮਹਾਜਨ ਤੇ ਡਾ. ਕੁਲਵੰਤ ਕੌਰ ਸ਼ਾਮਲ ਹਨ।

Advertisement

Advertisement