ਡੀਸੀ ਨੇ ਬਜ਼ੁਰਗਾਂ ਨਾਲ ਦੀਵਾਲੀ ਮਨਾਈ
09:08 AM Oct 30, 2024 IST
Advertisement
ਗੁਰਨਾਮ ਸਿੰਘ ਅਕੀਦਾ
ਪਟਿਆਲਾ, 29 ਅਕਤੂਬਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਵਾਲੀ ਦੀ ਖੁਸ਼ੀ ਮਨਾਉਣ ਲਈ ਇੱਥੇ ਮੈਣ-ਸੂਲਰ ਰੋਡ ’ਤੇ ਸਥਿਤ ਮਾਤਾ ਖੀਵੀ ਬਿਰਧ ਘਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਨੂੰ ਮਠਿਆਈ ਵੰਡੀ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਮਾਤਾ ਖੀਵੀ ਬਿਰਧ ਘਰ ਵਿੱਚ ਰਹਿ ਰਹੇ ਬਜ਼ੁਰਗਾਂ ਦਾ ਹਾਲ-ਚਾਲ ਜਾਣਿਆ ਅਤੇ ਭਰੋਸਾ ਦਿੱਤਾ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰਸ਼ਾਸਨਿਕ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਬੇਝਿਜਕ ਉਨ੍ਹਾਂ ਨੂੰ ਮਿਲ ਸਕਦੇ ਹਨ। ਬਜ਼ੁਰਗਾਂ ਨੇ ਵੀ ਡਿਪਟੀ ਕਮਿਸ਼ਨਰ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਖੁਸ਼ੀ ਤੇ ਤਰੱਕੀ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਲਈ ਗਰਮ ਕੱਪੜੇ ਤੇ ਲੋਈਆਂ, ਸ਼ਾਲ ਤੇ ਹੋਰ ਲੋੜੀਂਦੀਆਂ ਵਸਤਾਂ ਵੀ ਬਿਰਧ ਘਰ ਨੂੰ ਦਿੱਤੇ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਮਾਤਾ ਖੀਵੀ ਬਿਰਧ ਘਰ ਦੇ ਮੈਨੇਜਰ ਗੁਰਬਖ਼ਸ਼ ਸਿੰਘ, ਕੇਅਰ ਟੇਕਰ ਰਵਿੰਦਰ ਸਿੰਘ ਮੌਜੂਦ ਸਨ।
Advertisement
Advertisement
Advertisement