ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਗੁਪਤਾ ਨੇ ਖੁਦ ਖੇਤਾਂ ਵਿੱਚ ਜਾ ਕੇ ਅੱਗ ਬੁਝਾਈ

08:50 AM Oct 21, 2024 IST

ਕਾਦੀਆਂ: ਇੱਥੇ ਡੀਸੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦਾਣਾ ਮੰਡੀ ਕਾਦੀਆਂ ਅਤੇ ਕਾਹਨੂੰਵਾਨ ਦਾ ਦੌਰਾ ਕਰ ਕੇ ਵਾਪਸੀ ਸਮੇਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਅੱਗ ਦੇਖੀ ਤੇ ਤੁਰੰਤ ਕਾਰ ਰੋਕ ਕੇ ਖੁਦ ਖੇਤ ਵਿੱਚ ਜਾ ਕੇ ਅੱਗ ਬੁਝਾਈ।ਇਸ ਮੌਕੇ ਡੀਸੀ ਨੇ ਕਿਹਾ ਕਿ ਸਮੁੱਚੇ ਪ੍ਰਸ਼ਾਸਨ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਅਪੀਲ ਕੀਤੀ ਜਾ ਰਹੀ ਹੈ। ਜਦੋਂ ਵੀ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਕਿਸਾਨਾਂ ਨੂੰ ‘ਵਾਤਾਵਰਨ ਰੱਖਿਅਕ’ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਵਾਤਾਵਰਨ ਦੀ ਭਲਾਈ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੀ ਉਨ੍ਹਾਂ ਦੇ ਨਾਲ ਖੜ੍ਹਾ ਹੈ। -ਪੱਤਰ ਪ੍ਰੇਰਕ

Advertisement

Advertisement