ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਨੇ ਮਾਲ ਵਿਭਾਗ ਦੇ ਅਫ਼ਸਰਾਂ ਨੂੰ ਨਵੀਆਂ ਗੱਡੀਆਂ ਸੌਂਪੀਆਂ

07:05 AM Sep 01, 2023 IST

ਪੱਤਰ ਪ੍ਰੇਰਕ
ਬਠਿੰਡਾ, 31 ਅਗਸਤ
ਇੱਕ ਪਾਸੇ ਮਾਲ ਵਿਭਾਗ ਨਾਲ ਸਬੰਧਤ ਪਟਵਾਰੀਆਂ ਦਾ ਪੰਜਾਬ ਸਰਕਾਰ ਦਾ ਪੇਚਾ ਫਸਿਆ ਹੋਇਆ ਹੈ ਤਾਂ ਦੂਜੇ ਪਾਸੇ ਮਾਲ ਵਿਭਾਗ ਦੇ ਅਫਸਰਾਂ ਨੂੰ ਸੂਬਾ ਸਰਕਾਰ ਵੱਲੋਂ 8 ਨਵੀਆਂ ਬਰੇਜ਼ਾ ਗੱਡੀਆਂ (ਸੀ.ਐੱਨ.ਜੀ) ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਗੱਡੀਆਂ ਦੀਆਂ ਚਾਬੀਆਂ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਨਾਲ ਸਬੰਧਤ ਮਾਲ ਵਿਭਾਗ ਦੇ ਅਫ਼ਸਰਾਂ ਨੂੰ ਸੌਂਪੀਆਂ।
ਇਸ ਮੌਕੇ ਸ੍ਰੀ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਬਠਿੰਡਾ, ਗੋਨਿਆਣਾ, ਮੌੜ, ਫੂਲ, ਨਥਾਣਾ, ਰਾਮਪੁਰਾ, ਸੰਗਤ ਅਤੇ ਤਲਵੰਡੀ ਸਾਬੋ ਦੇ ਮਾਲ ਵਿਭਾਗ ਦੇ ਅਫਸਰਾਂ ਨੂੰ ਸਹੂਲਤ ਦੇਣ ਦੇ ਮੱਦੇਨਜ਼ਰ ਤੇ ਉਨ੍ਹਾਂ ਦੀ ਪਿਛਲੇ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਇਹ ਸਰਕਾਰੀ ਗੱਡੀਆਂ ਮੁਹੱਈਆਂ ਕਰਵਾਈਆਂ ਗਈਆਂ ਹਨ ਤਾਂ ਜੋ ਵਿਭਾਗੀ ਕੰਮ ਲਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਗੱਡੀਆਂ ਦੀਆਂ ਚਾਬੀਆਂ ਪ੍ਰਾਪਤ ਕਰਨ ਉਪਰੰਤ ਮਾਲ ਵਿਭਾਗ ਦੇ ਅਫ਼ਸਰਾਂ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਡੀਆਂ ਨਾਲ ਉਨ੍ਹਾਂ ਨੂੰ ਫੀਲਡ ਵਿੱਚ ਜਾ ਕੇ ਆਮ ਲੋਕਾਂ ਦਾ ਕੰਮਕਾਜ ਕਰਨਾ ਹੋਰ ਸੁਖਾਲਾ ਹੋ ਜਾਵੇਗਾ।

Advertisement

Advertisement