For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ

08:55 AM May 04, 2024 IST
ਡੀਸੀ ਵੱਲੋਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਡੀਸੀ ਆਸ਼ਿਕਾ ਜੈਨ ਤੇ ਹੋਰ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 3 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ 16 ਹੋਣਹਾਰ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਤਗ਼ਮਿਆਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਸਮਾਰੋਹ ਦੌਰਾਨ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਖੁਸ਼ੀ ਦੇ ਉਹ ਪਲ ਵਿਦਿਆਰਥੀਆਂ ਨਾਲ ਸਾਂਝੇ ਕੀਤੇ, ਜਦੋਂ ਉਨ੍ਹਾਂ ਖੁਦ 2007 ਵਿੱਚ ਦਸਵੀਂ ਜਮਾਤ ਪਾਸ ਕੀਤੀ ਸੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਣਹਾਰ ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਡੀਸੀ ਨੇ ਕਿਹਾ ਕਿ ਚੰਗੀ ਸਿੱਖਿਆ ਪ੍ਰਦਾਨ ਕਰਨ ਦਾ ਸਿਹਰਾ ਉਨ੍ਹਾਂ ਸਾਰਿਆਂ ਨੂੰ ਜਾਂਦਾ ਹੈ ਜਿਨ੍ਹਾਂ ਦੀ ਹਿੰਮਤ ਨਾਲ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀਆਂ ਵੱਲੋਂ ਜੇਈਈ ਮੇਨਜ਼ ਵਿੱਚ ਸਫ਼ਲਤਾ ਹਾਸਲ ਕਰਨੀ, ਜ਼ਿਲ੍ਹੇ ਦੀ ਵੱਡੀ ਪ੍ਰਾਪਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×