ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਨੇ ਗਾਜੇਵਾਸ ਵਿੱਚ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ

07:06 AM Jul 06, 2024 IST
ਪਿੰਡ ਗਾਜੇਵਾਸ ਵਿੱਚ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਸ਼ੌਕਤ ਅਹਿਮਦ ਪਰੇ ਅਤੇ ਹੋਰ। -ਫੋਟੋ:ਸੁਭਾਸ਼

ਪੱਤਰ ਪ੍ਰੇਰਕ
ਸਮਾਣਾ, 5 ਜੁਲਾਈ
ਨੇੜਲੇ ਪਿੰਡ ਗਾਜੇਵਾਸ ਵਿੱਚ ਡੀਸੀ ਸ਼ੌਕਤ ਅਮਿਹਦ ਪਰੇ ਨੇ ਜਨ ਸੁਵਿਧਾ ਕੈਂਪ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ’ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜੀਹ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੇ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣ ਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀ ਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀਐੱਸਪੀਸੀਐੱਲ, ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲੀਸ ਸਣੇ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਮੌਕੇ ’ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਭਰਾ ਤੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ ਤੇ ਪੀਏ ਗੁਰਦੇਵ ਸਿੰਘ ਟਿਵਾਣਾ, ਏਡੀਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐੱਸਡੀਐੱਮ ਰਿਚਾ ਗੋਇਲ, ਡੀਡੀਪੀਓ ਅਮਨਦੀਪ ਕੌਰ, ਡੀਐੱਸਪੀ ਸੁਖਦੇਵ ਸਿੰਘ ਮੌਜੂਦ ਸਨ।

Advertisement

Advertisement