ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਸਰਕਾਰੀ ਸਕੂਲ ਵਿੱਚ ਸਮਰ ਕੈਂਪ ਦਾ ਨਿਰੀਖਣ

06:13 AM Jul 08, 2023 IST
ਸਮਰ ਕੈਂਪ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। -ਫੋਟੋ: ਸੋਢੀ

ਐਸ.ਏ.ਐਸ. ਨਗਰ (ਮੁਹਾਲੀ): ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੋਂ ਦੇ ਫੇਜ਼3ਬੀ1 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਚੱਲ ਰਹੇ ਸਮਰ ਕੈਂਪ ਦਾ ਦੌਰਾ ਕਰਕੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਸਾਇੰਸ ਮਾਡਲਾਂ ਦਾ ਨਿਰੀਖਣ ਕੀਤਾ। ਉਹ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਪੇਸ਼ਕਾਰੀ ਦੀ ਸ਼ੈਲੀ ਅਤੇ ਰਚਨਾਤਮਿਕਤਾ ਦੇ ਪਿੱਛੇ ਦੇ ਵਿਚਾਰਾਂ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਅਤੇ ਪ੍ਰਦਰਸ਼ਨੀ ਵਿੱਚ ਵਾਟਰ ਡਿਸਪੈਂਸਰ, ਵਾਟਰ ਟੈਂਕ, ਖਿਡੌਣੇ ਟੈਲੀਫੋਨ, ਵੈਕਿਊਮ ਕਲੀਨਰ, ਫੋਟੋਸਿੰਥੇਸਿਸ, ਸੋਲਰ ਇਰੀਗੇਸ਼ਨ ਦੇ ਮਾਡਲ ਸ਼ਾਮਲ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਇਹ ਸਮਰ ਕੈਂਪ 15 ਜੁਲਾਈ ਤੱਕ ਜਾਰੀ ਰਹਿਣਗੇ। ਇਸ ਮੌਕੇ ਡਿਪਟੀ ਡੀਈਓ ਅੰਗਰੇਜ਼ ਸਿੰਘ, ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਸਟਾਫ਼ ਹਾਜ਼ਰ ਸੀ। -ਪੱਤਰ ਪ੍ਰੇਰਕ

Advertisement

Advertisement
Tags :
ਸਕੂਲਸਰਕਾਰੀਕੈਂਪਡੀਸੀਨਿਰੀਖਣਵੱਲੋਂਵਿੱਚ