ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਡੀਂਗਰੀਆਂ ’ਚ ਲਾਏ ਕੈਂਪ ਦਾ ਜਾਇਜ਼ਾ

10:49 AM Nov 08, 2024 IST

ਪੱਤਰ ਪ੍ਰੇਰਕ
ਜਲੰਧਰ, 7 ਨਵੰਬਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੀਰਵਾਰ ਨੂੰ ਤਹਿਸੀਲ ਆਦਮਪੁਰ ਦੇ ਪਿੰਡ ਡੀਂਗਰੀਆਂ ਵਿਖੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਨਿਵੇਕਲੇ ਉਪਰਾਲੇ ਤਹਿਤ ਲਗਾਏ ਜਾ ਰਹੇ ਕੈਂਪਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੈਂਪ ਵਿੱਚ ਪੁੱਜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁੱਕਵਾਂ ਹੱਲ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਰਲ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕੈਂਪ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਵਿੱਚ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਬਿਨੈਕਾਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ।
ਉਨ੍ਹਾਂ ਇਸ ਮੌਕੇ ਜਿਥੇ ਬਿਨੈਕਾਰਾਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਰਟੀਫਿਕੇਟ ਸੌਂਪੇ ਉਥੇ ਨਵੀਂ ਚੁਣੀ ਗਈ ਪੰਚਾਇਤ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Advertisement