ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

08:49 AM Sep 19, 2023 IST
featuredImage featuredImage

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਸਤੰਬਰ
ਜ਼ਿਲ੍ਹੇ ਵਿੱਚ ਸਵੱਛਤਾ ਪਖਵਾੜੇ ਤਹਿਤ ਸਵੱਛਤਾ ਹੀ ਸੇਵਾ ਨਾਂ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡੀਅਨ ਸਵੱਛਤਾ ਲੀਗ 2.0 ਅਤੇ ਸਫਾਈ ਮਿੱਤਰਾ ਸੁਰਕਸ਼ਾ ਸ਼ਿਵਿਰ ਯੋਜਨਾ ਤਹਿਤ ਬੀਤੀ 4 ਸਤੰਬਰ ਤੋਂ ਹੀ ਜ਼ਿਲ੍ਹੇ ਵਿੱਚ ਸਫਾਈ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ਪਰ ਅੱਜ ਤੋਂ ਸਵੱਛਤਾ ਪਖਵਾੜੇ ਤਹਿਤ ਨਗਰ ਨਿਗਮ, ਹਰੇਕ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੇ ਦਾਇਰੇ ਵਿੱਚ ਸਕੂਲਾਂ, ਸਿਹਤ ਵਿਭਾਗ, ਪਾਵਰਕੌਮ, ਯੁਵਕ ਸੇਵਾਵਾਂ, ਜਲ ਸਪਲਾਈ ਤੇ ਸੀਵਰੇਜ, ਸਮਾਜਿਕ ਸੁਰੱਖਿਆ, ਲੇਬਰ ਤੇ ਇੰਡਸਟਰੀ ਆਦਿ ਵਿਭਾਗਾਂ ਦੇ ਸਹਿਯੋਗ ਨਾਲ ਜਾਗਰੂਕਤਾ ਸਰਗਰਮੀਆਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ਜਿਵੇਂ ਬੱਸ ਸਟੈਡ, ਸਕੂਲ, ਸਰਕਾਰੀ ਹਸਪਤਾਲਾਂ ਆਦਿ ਦੇ ਬਾਹਰ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਨਿਗਰਾਨੀ ਹੇਠ ਸਮੂਹ ਕਾਰਜ ਸਾਧਕ ਅਫ਼ਸਰ ਲੋਕਾਂ ਤੱਕ ਪਹੁੰਚ ਬਣਾ ਕੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੈਗਰੀਗੇਸ਼ਨ, ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ, ਕੂੜਾ ਪ੍ਰਬੰਧਨ ਆਦਿ ਬਾਰੇ ਜਾਣਕਾਰੀ ਦੇਣਗੇ।

Advertisement

Advertisement