ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

06:40 AM Jun 28, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 27 ਜੂਨ
ਹਰਿਆਣਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸਮੱਸਿਆ ਹੱਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਡਿਪਟੀ ਕਮਿਸ਼ਨਰ ਆਰਕੇ ਸਿੰਘ ਨੇ ਅੱਜ ਆਪਣੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਨਿਬੇੜਾ ਵੀ ਕੀਤਾ। ਇਸ ਸਮੱਸਿਆ ਹੱਲ ਕੈਂਪ ’ਚ ਐੱਸਪੀ ਵਿਕਰਾਂਤ ਭੂਸ਼ਣ, ਵਧੀਕ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਕਈ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਮੱਸਿਆ ਹੱਲ ਕੈਂਪ ’ਚ ਕੁੱਲ 100 ਦੇ ਕਰੀਬ ਸਮੱਸਿਆਵਾਂ ਆਈਆਂ ਜਿਨ੍ਹਾਂ ਚੋਂ ਸਭ ਤੋਂ ਵੱਧ 46 ਸਮੱਸਿਆਵਾਂ ਪਰਿਵਾਰਕ ਸ਼ਨਾਖ਼ਤੀ ਕਾਰਡ ਨਾਲ ਸਬੰਧਤ, 14 ਸਮੱਸਿਆਵਾਂ ਜ਼ਿਲ੍ਹਾ ਸਮਾਜ ਭਲਾਈ ਵਿਭਾਗ ਨਾਲ ਸਬੰਧਤ, 7 ਸਮੱਸਿਆਵਾਂ ਪੁਲੀਸ ਵਿਭਾਗ ਨਾਲ, 3 ਸਮੱਸਿਆਵਾਂ ਜ਼ਿਲ੍ਹੇ ਨਾਲ ਸਬੰਧਤ ਸਨ। ਨਗਰ ਨਿਗਮ ਵੱਲੋਂ ਸਿਵਲ ਸਰਜਨ ਨਾਲ ਸਬੰਧਤ 4 ਸਮੱਸਿਆਵਾਂ ਜਨ ਸਿਹਤ ਵਿਭਾਗ ਨਾਲ ਸਬੰਧਤ ਸਨ। ਇਨ੍ਹਾਂ ਦੇ ਨਿਬੇੜੇ ਲਈ ਸਬੰਧਤ ਵਿਭਾਗਾਂ ਨੂੰ ਮੌਕੇ ’ਤੇ ਹੀ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਟੀਚਾ ਸਮਾਧਨ ਕੈਂਪ ਵਿੱਚ ਆਉਣ ਵਾਲੇ ਹਰ ਨਾਗਰਿਕ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ।

Advertisement

Advertisement
Advertisement