ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਆਰਟੀਏ ਦਫ਼ਤਰ, ਸੇਵਾ ਤੇ ਫ਼ਰਦ ਕੇਂਦਰ ਦਾ ਅਚਨਚੇਤ ਦੌਰਾ

07:14 AM Jun 21, 2024 IST
ਬਠਿੰਡਾ ਵਿਚ ਫ਼ਰਦ ਕੇਂਦਰ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ।

ਸ਼ਗਨ ਕਟਾਰੀਆ
ਬਠਿੰਡਾ, 20 ਜੂਨ
ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੇ ਅੱਜ ਆਰਟੀਏ ਦਫ਼ਤਰ, ਸੇਵਾ ਤੇ ਫ਼ਰਦ ਕੇਂਦਰਾਂ ਦਾ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਉਣ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰ ਵਿੱਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫ਼ਲੈਕਸ ਬੋਰਡ ਸਮੇਤ ਫੀਸ ਲਿਸਟ ਢੁੱਕਵੀਆਂ ਥਾਵਾਂ ’ਤੇ ਲਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।
ਉਪਰੰਤ ਉਨ੍ਹਾਂ ਫ਼ਰਦ ਕੇਦਰ ਦਾ ਦੌਰਾ ਕੀਤਾ ਅਤੇ ਡੀਐੱਸਐਮ ਨੂੰ ਕਿਹਾ ਕਿ ਫ਼ਰਦ ਕੇਂਦਰ ਵਿੱਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੇ ਫ਼ਲੈਕਸ ਬੋਰਡ ਸਮੇਤ ਫੀਸ ਲਿਸਟ ਲਾਈ ਜਾਵੇ ਅਤੇ ਫ਼ਰਦ ਕੇਂਦਰ ਅੰਦਰ ਟੋਕਨ ਸਿਸਟਮ ਮਸ਼ੀਨ ਲਾਉਣੀ ਯਕੀਨੀ ਬਣਾਈ ਜਾਵੇ। ਜਸਪ੍ਰੀਤ ਸਿੰਘ ਨੇ ਆਰਟੀਏ ਦਫ਼ਤਰ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਉਥੋਂ ਦੇ ਰਿਕਾਰਡ ਰੂਮ ਦੀ ਚੈਕਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਾਰਡ ਨੂੰ ਚੰਗੀ ਤਰ੍ਹਾਂ ਮੁਕੰਮਲ ਕਰਕੇ ਰੱਖਿਆ ਜਾਵੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੇ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨੇਵਾਰ ਸਮੀਖਿਆ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟਾਂ ਦੇ ਨਾਲ ਸਬੰਧਤ ਪ੍ਰਾਜੈਕਟ ਦੀਆਂ ਤਸਵੀਰਾਂ ਵੀ ਤਰੁੰਤ ਜਮ੍ਹਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਮੀਟਿੰਗ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਬਾਰੀਕੀ ਨਾਲ ਸਮੀਖਿਆ ਕੀਤੀ ਗਈ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਲਤੀਫ਼ ਅਹਿਮਦ, ਸਿਵਲ ਸਰਜਨ ਡਾ. ਤੇਜਵੰਤ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਅੰਮ੍ਰਿਤ ਲਾਲ ਅਗਰਵਾਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਮੈਡਮ ਸੁਨੀਤਾ ਪਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Advertisement

Advertisement