ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਕੂੜਾ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

06:29 AM Aug 23, 2024 IST
ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀਸੀ ਘਨਸ਼ਾਮ ਥੋਰੀ। ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਅਗਸਤ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡੀਸੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।
ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਜ਼ਿਲ੍ਹੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜਾਵੇਗੀ ਜਦ ਕਿ ਸਾਲ ਦੇ ਅੰਤ ਤੱਕ ਲਗਭਗ 100 ਫੀਸਦੀ ਘਰਾਂ ਤੱਕ ਇਹ ਪ੍ਰਬੰਧ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ੀਹਰਾਂ ਵਿੱਚ ਇਕੱਠਾ ਹੋਇਆ ਪੁਰਾਣਾ ਕੂੜਾ, ਜਿਸ ਦੇ ਅੰਬਾਰ ਲੱਗੇ ਹੋਏ ਹਨ, ਨੂੰ ਸਾਫ ਕਰਕੇ ਵਰਤਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਅਜਨਾਲਾ ਤੇ ਜੰਡਿਆਲਾ ਗੁਰੂ ਵਿੱਚ ਕੰਮ ਸ਼ੂਰੂਆਤੀ ਪੜਾਅ ’ਤੇ ਜਾਰੀ ਹੈ। ਨਿਕਾਸ ਕੁਮਾਰ ਨੇ ਦੱਸਿਆ ਕਿ ਇਕੱਠੇ ਕੀਤੇ ਗਏ ਕੂੜੇ ਨੂੰ ਪ੍ਰੋਸੈਸ ਕਰਨ ਲਈ ਵੀ ਕੰਮ ਚੱਲ ਰਿਹਾ ਹੈ ਜਿਸ ਵਿੱਚ ਰਮਦਾਸ, ਬਾਬਾ ਬਕਾਲਾ ਸਾਹਿਬ, ਰਾਜਾਸਾਂਸੀ, ਰਈਆ, ਅਜਨਾਲਾ ਅਤੇ ਜੰਡਿਆਲਾ ਗੁਰੂ ਵਿੱਚ 80 ਤੋਂ 100 ਫੀਸਦੀ ਤੱਕ ਦਾ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ ਜਦਕਿ ਮਜੀਠਾ ਵਿੱਚ 50 ਫੀਸਦੀ ਦੇ ਕਰੀਬ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ।

Advertisement

Advertisement
Advertisement