For the best experience, open
https://m.punjabitribuneonline.com
on your mobile browser.
Advertisement

ਮਾਲਵਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਦੇ ਡੀਸੀ ਬਦਲੇ

11:02 AM Aug 18, 2024 IST
ਮਾਲਵਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਦੇ ਡੀਸੀ ਬਦਲੇ
ਅਹੁਦਾ ਸੰਭਾਲਦੇ ਹੋਏ ਡੀਸੀ ਵਿਸੇਸ਼ ਸਾਰੰਗਲ।
Advertisement

ਪੱਤਰ ਪ੍ਰੇਰਕ
ਮਾਨਸਾ, 17 ਅਗਸਤ
ਪੰਜਾਬ ਸਰਕਾਰ ਨੇ ਮਾਲਵਾ ਖੇਤਰ ਦੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਪੰਜਾਬ ਦੇ ਚਾਰ ਡਿਪਟੀ ਕਮਿਸ਼ਨਰ ਬਦਲ ਦਿੱਤੇ ਹਨ। ਮਾਲਵਾ ਖੇਤਰ ਵਿੱਚ ਮਾਨਸਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਅੱਜ ਤੋਂ ਨਵੇਂ ਡਿਪਟੀ ਕਮਿਸ਼ਨਰ ਦਿੱਤੇ ਗਏ ਹਨ।
ਵੇਰਵਿਆਂ ਅਨੁਸਾਰ ਆਈਏਐੱਸ ਅਧਿਕਾਰੀ ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਰਾਜੇਸ਼ ਤ੍ਰਿਪਾਠੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਓਮਾ ਸ਼ੰਕਰ ਗੁਪਤਾ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।
ਵਿਸ਼ੇਸ਼ ਸਾਰੰਗਲ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸਨ, ਜਿਨ੍ਹਾਂ ਨੂੰ ਹੁਣ ਮੋਗਾ ਦਾ ਡਿਪਟੀ ਕਮਿਸ਼ਨਰ ਲਾਉਣ ਦੇ ਨਾਲ-ਨਾਲ ਕਮਿਸ਼ਨਰ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦਾ ਚਾਰਜ ਵੀ ਦਿੱਤਾ ਗਿਆ ਹੈ। ਇਸੇ ਤਰ੍ਹਾਂ ਓਮਾ ਸ਼ੰਕਰ ਗੁਪਤਾ ਨੂੰ ਡਾਇਰੈਕਟਰ ਸਥਾਨਕ ਸਰਕਾਰ ਤੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ ਸਾਰੰਗਲ ਦੀ ਥਾਂ ’ਤੇ ਲਾਇਆ ਗਿਆ ਹੈ, ਜਦੋਂ ਕਿ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਸਕੱਤਰ ਰੈਵੇਨਿਊ ਅਤੇ ਐਡੀਸ਼ਨਲ ਡਾਇਰੈਕਟਰ ਲੈਂਡ ਰਿਕਾਰਡ ਜਲੰਧਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸ਼ੂਦਨ ਦੀ ਥਾਂ ’ਤੇ ਲਾਇਆ ਗਿਆ ਹੈ।

Advertisement

ਮੋਗਾ ਦੇ ਨਵੇਂ ਡੀਸੀ ਵਿਸ਼ੇਸ਼ ਸਾਰੰਗਲ ਨੇ ਅਹੁਦਾ ਸੰਭਾਲਿਆ

ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਵਿਸ਼ੇਸ਼ ਸਾਰੰਗਲ ਨੇ ਅਹੁਦਾ ਸੰਭਾਲ ਲਿਆ ਹੈ। ਉਹ 2013 ਬੈਚ ਦੇ ਆਈਏਐੱੱਸ ਅਧਿਕਾਰੀ ਹਨ। ਪਹਿਲਾਂ ਉਹ ਗੁਰਦਾਸਪੁਰ ਵਿੱਚ ਤਾਇਨਾਤ ਸਨ। ਉਹ ਜਲੰਧਰ ਤੇ ਐੱੱਸਬੀਐੱਸ ਨਗਰ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਇੱਥੋਂ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦਾ ਤਬਾਦਲਾ ਮਾਨਸਾ ਵਿੱਚ ਕਰ ਦਿੱਤਾ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਵਿਸ਼ੇਸ਼ ਸਾਰੰਗਲ ਦਾ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ ਨੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਹੋਰ ਕਾਰਜਾਂ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਹਰਕੀਰਤ ਕੌਰ ਚਾਨੇ ਵਧੀਕ ਡਿਪਟੀ ਕਮਿਸਨਰ (ਜ), ਸਾਰੰਗਪ੍ਰੀਤ ਸਿੰਘ ਔਜਲਾ ਐੱਸਡੀਐੱਮ ਮੋਗਾ, ਹਰਕੰਵਲਜੀਤ ਸਿੰਘ ਐੱਸਡੀਐੱਮ ਬਾਘਾਪੁਰਾਣਾ, ਸ੍ਰੀਮਤੀ ਸੁਭੀ ਆਂਗਰਾ ਸਹਾਇਕ ਕਮਿਸਨਰ (ਜ) ਜ਼ਿਲ੍ਹੇ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਦਫ਼ਤਰੀ ਅਮਲਾ ਤੇ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement
Author Image

Advertisement