For the best experience, open
https://m.punjabitribuneonline.com
on your mobile browser.
Advertisement

ਡੀਸੀ ਦਫ਼ਤਰੀ ਕਾਮਿਆਂ ਵੱਲੋਂ ਸੂਬਾ ਭਰ ’ਚ ਤਿੰਨ ਦਿਨ ਕੰਮ ਠੱਪ ਰੱਖਣ ਦਾ ਐਲਾਨ

07:48 AM Jul 05, 2023 IST
ਡੀਸੀ ਦਫ਼ਤਰੀ ਕਾਮਿਆਂ ਵੱਲੋਂ ਸੂਬਾ ਭਰ ’ਚ ਤਿੰਨ ਦਿਨ ਕੰਮ ਠੱਪ ਰੱਖਣ ਦਾ ਐਲਾਨ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 4 ਜੁਲਾਈ
ਸੂਬਾ ਭਰ ਦੇ ਡੀਸੀ ਦਫ਼ਤਰੀ ਕਾਮਿਆਂ ਵੱਲੋਂ 10 ਤੋਂ 12 ਜੁਲਾਈ ਤਿੰਨ ਦਿਨ ਕਲਮ ਛੋੜ ਹੜਤਾਲ ’ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਨਾਲ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਟਾਲ ਮਟੋਲ ਕਰ ਰਹੀ ਹੈ। ਇਥੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਲੋਪੋ ਅਤੇ ਜਨਰਲ ਸਕੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਸੂਬੇ ਭਰ ਦੇ ਸਮੂਹ ਡੀਸੀ ਦਫਤਰਾਂ ਦੇ ਮੁਲਾਜ਼ਮ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮ ਵਿਰੋਧੀ ਰਵੱਈਆ ਅਪਣਾਉਂਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਸੁਪਰਡੈਂਟ ਗਰੇਡ-2 ’ਚ ਤਰੱਕੀ ਨਾ ਹੋਣ ਕਾਰਨ ਰੋਸ ਹੈ।

Advertisement

Advertisement
Tags :
Author Image

joginder kumar

View all posts

Advertisement
Advertisement
×