ਡੀਸੀ ਵੱਲੋਂ ਮਾਲ ਅਧਿਕਾਰੀਆਂ ਨੂੰ ਕੇਸਾਂ ਦੇ ਨਿਪਟਾਰੇ ਦੇ ਹੁਕਮ
07:23 AM Jun 20, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 19 ਜੂਨ
ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੇ ਮਹੀਨਾਵਾਰ ਬੈਠਕ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾਂ-ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਦੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਤੈਅ ਸਮੇਂ ਵਿਚ ਨਿਪਟਾਇਆ ਜਾਵੇ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੰੰਦਿਆਂ ਆਖਿਆ ਕਿ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਿਸ਼ਾਨਦੇਹੀ ਦੇ ਕੰਮਾਂ ਨੂੰ ਬਿਨਾਂ ਦੇਰੀ ਨਿਪਟਾਉਣ ਲਈ ਕਾਨੂੰਗੋਜ਼ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹ ਅਤੇ ਬਰਸਾਤਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਆਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
Advertisement
Advertisement