ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਫੌਗਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

07:14 AM Nov 06, 2023 IST

ਨਿੱਜੀ ਪੱਤਰ ਪੇਰਕ
ਸੰਗਰੂਰ, 5 ਨਵੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਵਿਖੇ ਡੇਂਗੂ ਦੇ ਮਾਮਲਿਆਂ ਨੂੰ ਵਧਣ ਤੋਂ ਰੋਕਣ ਲਈ ਸਮੂਹ ਕਾਰਜਸਾਧਕ ਅਫ਼ਸਰਾਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਫੌਗਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਲਈ ਚੌਕਸੀ ਵਧਾਉਣ ਦੇ ਆਦੇਸ਼ ਵੀ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਰਵਾ ਪਾਏ ਜਾਣ ’ਤੇ ਚਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਸੰਗਰੂਰ ਦੇ ਸਮੂਹ ਇਲਾਕਿਆਂ ਵਿੱਚ ਫੋਗਿੰਗ ਪ੍ਰਕਿਰਿਆ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਰੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਵਿਚ ਫੋਗਿੰਗ ਮਸ਼ੀਨਾਂ ਰਾਹੀਂ ਨਿਰਧਾਰਤਿ ਸ਼ਡਿਊਲ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਪਰ ਡੇਂਗੂ ਅਤੇ ਅਜਿਹੇ ਹੋਰ ਰੋਗਾਂ ਦੀ ਰੋਕਥਾਮ ਲਈ ਫੋਗਿੰਗ ਦੇ ਦਾਇਰੇ ਨੂੰ ਹੋਰ ਵਿਸ਼ਾਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ, ਦੁਕਾਨਾਂ ਸਮੇਤ ਹੋਰ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਾਫ਼ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Advertisement

Advertisement