For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਚੌਕਸੀ ਵਰਤਣ ਦੇ ਹੁਕਮ

07:31 AM Jul 24, 2024 IST
ਡੀਸੀ ਵੱਲੋਂ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਚੌਕਸੀ ਵਰਤਣ ਦੇ ਹੁਕਮ
Advertisement

ਪੱਤਰ ਪ੍ਰੇਰਕ
ਮਾਨਸਾ, 23 ਜੁਲਾਈ
ਡਿਪਟੀ ਕਮਿਸ਼ਨਰ ਬਰਸਾਤ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ, ਦਸਤ ਅਤੇ ਚਿਕਨਗੁਨੀਆ ਦੀ ਰੋਕਣ ਲਈ ਸਿਹਤ ਅਧਿਕਾਰੀਆਂ ਨੂੰ ਮੁਸਤੈਦੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਮਲੇਰੀਆ ਚਿਕਨਗੁਨੀਆ, ਟਾਈਫਾਇਡ, ਦਸਤ ਅਤੇ ਉਲਟੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ ’ਤੇ ਮੂਸਤੈਦੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਗੁਰੂ ਘਰਾਂ ਤੋਂ ਅਨਾਊਂਸਮੈਂਟ ਕਰਵਾਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਨਿਰੰਤਰ ਫੌਗਿੰਗ ਕਰਵਾਈ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×