For the best experience, open
https://m.punjabitribuneonline.com
on your mobile browser.
Advertisement

ਡੀਸੀ ਨੇ ਵਿਕਾਸ ਕੰਮਾਂ ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

08:04 AM Jul 11, 2024 IST
ਡੀਸੀ ਨੇ ਵਿਕਾਸ ਕੰਮਾਂ ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 10 ਜੁਲਾਈ
ਰੂਪਨਗਰ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਐੱਸਡੀਐੱਮ ਰਾਜਪਾਲ ਸਿੰਘ ਸੇਖੋਂ ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਹਰਬਖਸ਼ ਸਿੰਘ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਖਾਲਸੇ ਦੀ ਜਨਮਭੂਮੀ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਹਨ ਤੇ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਸ਼ਹਿਰ ਦੀ ਸੁੰਦਰਤਾ ਨੂੰ ਕਾਇਮ ਰੱਖਿਆ ਜਾਵੇ ਤੇ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਗਰ ਕੌਂਸਲ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸ਼ਹਿਰ ਦੇ ਸਾਰੇ ਨਾਲੇ ਨਾਲੀਆਂ, ਨਿਕਾਸੀ ਵਾਲੀਆਂ ਥਾਵਾਂ ਤੇ ਪੁਲੀਆਂ ਦੀ ਵਿਸ਼ੇਸ਼ ਤੌਰ ਤੇ ਸਫ਼ਾਈ ਕਰਵਾਈ ਜਾਵੇ । ਉਨ੍ਹਾਂ ਦਾਵਤ ਕਮਿਊਨਿਟੀ ਸੈਂਟਰ ਵਿਖੇ ਖੋਲ੍ਹੇ ਰੈਣ ਬਸੇਰੇ ਤੇ ਕਿਲ੍ਹਾਂ ਫਤਿਹਗੜ੍ਹ ਸਾਹਿਬ ਨੇੜੇ ਉਸਾਰੀ ਅਧੀਨ ਪੁਲੀ ਦਾ ਵੀ ਜਾਇਜ਼ਾ ਲਿਆ ਅਤੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਕੰਮ ਨਿਰਧਾਰਤ ਮਾਪਦੰਢਾ ਅਨੁਸਾਰ ਕਰਵਾਉਣ। ਉਨ੍ਹਾਂ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×