ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ

07:28 AM Nov 27, 2024 IST

ਪੱਤਰ ਪ੍ਰੇਰਕ
ਮਾਨਸਾ, 26 ਨਵੰਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਸਬੰਧੀ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿੱਤੇ ਗਏ ਟੀਚੇ ਕਿਮੇ ਅੰਦਰ ਪੂਰੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਕੇ 31 ਮਾਰਚ 2025 ਤੱਕ ਦਿੱਤੇ ਗਏ ਟੀਚੇ ਪ੍ਰਾਪਤ ਕਰਨ ਦੀ ਹਦਾਇਤ ਕੀਤੀ ਅ.ਤੇ 31 ਦਸੰਬਰ ਤੱਕ 50 ਫੀਸਦੀ ਓ.ਡੀਐਫ. ਮਾਡਲ ਪਲੱਸ ਦਾ ਟੀਚਾ ਦਿੱਤਾ। ਉਨ੍ਹਾਂ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਅੰਦਰ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਸ਼ੁਰੂ ਹੋਈ ਕੰਪੇਨ (ਸਾਡਾ ਪਖਾਨਾ, ਸਾਡਾ ਮਾਣ) 10 ਦਸੰਬਰ ਤੱਕ ਜਾਰੀ ਰਹੇਗੀ। ਇਸ ਮੁਹਿੰਮ ਦਾ ਮੁੱਖ ਟੀਚਾ ਜਨਤਾ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣੇ ਸਾਂਝੇ ਪਖਾਨਿਆਂ ਦੀ ਚਾਲੂ ਹਾਲਤ ਅਤੇ ਸਾਫ-ਸਫਾਈ ਵੀ ਰੋਜ਼ਾਨਾ ਦੇ ਆਧਾਰ ’ਤੇ ਮੋਨੀਟਿਰਿੰਗ ਕਰਨ ਦੇ ਆਦੇਸ਼ ਦਿੱਤੇ।

Advertisement

Advertisement