ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

07:01 AM Jan 04, 2025 IST
ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 3 ਜਨਵਰੀ
Advertisement

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਇਥੇ ਬੱਚਤ ਭਵਨ ਵਿੱਚ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਪੂਰੇ ਹੋਏ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਜੋਰਵਾਲ ਨੇ ਅਧਿਕਾਰੀਆਂ ਨੂੰ ਸਾਰੇ ਪੂਰੇ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ।

ਐੱਸਡੀਐੱਮਜ਼, ਕਾਰਜਕਾਰੀ ਅਧਿਕਾਰੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ (ਬੀ.ਡੀ.ਪੀ.ਓਜ਼) ਅਤੇ ਹੋਰ ਅਧਿਕਾਰੀਆਂ ਨਾਲ ਇਥੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ ’ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਜ਼ਰੂਰੀ ਹੈ।

Advertisement

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਦੇ ਨਾਲ ਜਤਿੰਦਰ ਜੋਰਵਾਲ ਨੇ ਲਾਇਬ੍ਰੇਰੀਆਂ, ਪੇਂਡੂ ਸਕੂਲਾਂ ਵਿੱਚ ਰਸੋਈ ਦੇ ਬਗੀਚੇ, ਛੱਪੜਾਂ ਦੀ ਸਫ਼ਾਈ, ਐਮ.ਪੀ ਲੈਂਡ ਅਧੀਨ ਪ੍ਰਾਜੈਕਟਾਂ ਆਦਿ ਸਣੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਵਿੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਨੂੰ ਤਰਜੀਹ ਦੇਣ ਅਤੇ ਸਮੇਂ ਸਿਰ ਪ੍ਰੋਜੈਕਟ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਨ੍ਹਾਂ ਕੰਮਾਂ ਦੀ ਨਿਯਮਤ ਤੌਰ ’ਤੇ ਹਫਤਾਵਾਰੀ ਸਮੀਖਿਆ ਕਰਨਗੇ ਅਤੇ ਕਿਸੇ ਵੀ ਅਧਿਕਾਰੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Advertisement